ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) –
ਸਹਿਰ ਅੰਦਰ ਟ੍ਰੇੇਫਿਕ ਜਾਮ ਤੋਂ ਰਾਹਤ ਦਿਲਾਉਂਣ ਲਈ ਜ਼ਿਲ੍ਹਾ ਪ੍ਰਸਾਸਨ ਵੱਲੋਂ ਪੀਰ ਬਾਬਾ ਚੌਕ, ਡਲਹੌਜੀ ਰੋਡ ਅਤੇ ਏ.ਪੀ.ਕੇ ਰੋਡ ਤੇ ਪੀਲੀ ਲਾਈਨ ਲਗਾਈ ਗਈ ਹੈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਗੱਡੀਆਂ ਪੀਲੀ ਲਾਈਨ ਤੋਂ ਅੰਦਰ ਹੀ ਪਾਰਕ ਕਰਨ ਅਤੇ ਰੋਡ ਤੇ ਗੱਡੀ ਪਾਰਕ ਨਾ ਕਰਨ ਇਸ ਨਾਲ ਟ੍ਰੈਫਿਕ ਜਾਮ ਤੋਂ ਨਿਜਾਤ ਮਿਲੇਗੀ। ਇਹ ਜਾਣਕਾਰੀ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸੜਕ ਸੁਰੱਖਿਆ ਸਬੰਧੀ ਆਯੋਜਿਤ ਵੱਖ ਵੱਖ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸਬੰਧਨ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਜਸਵੰਤ ਸਿੰਘ ਢਿਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਰਣਜੀਤ ਸਿੰਘ ਡੀ.ਐਸ.ਪੀ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸ਼ਹਿਰ ਅੰਦਰ ਚੱਲਣ ਵਾਲੇ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਚਾਲਕ ਟ੍ਰੇਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੜਕ ਦੇ ਕਿਨਾਰੇ ਲਗਾਈ ਗਈ ਪੀਲੀ ਲਾਈਨ ਦੇ ਅੰਦਰ ਹੀ ਆਪਣੀਆਂ ਗੱਡੀਆਂ ਪਾਰਕ ਕਰਨ ਤਾਂ ਜੋ ਆਮ ਜਨਤਾਂ ਨੂੰ ਕਿਸੇ ਕਿਸਮ ਦੀ ਪਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜਿਲ੍ਹਾ ਟਰਾਂਸਪੋਰਟ ਅਧਿਕਾਰੀ ਅਤੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਟ੍ਰੇਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਤੇ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਪੈਟਰੋਲ ਪੰਪਾਂ ’ਤੇ ਸੀ.ਸੀ.ਟੀ ਕੈਮਰਿਆਂ ਦੀ ਜਾਂਚ ਕਰਨ ਕੇ ਰਿਪੋਰਟ ਤਿਆਰ ਕਰਨਗੇ ਤਾਂ ਜੋ ਜਿਨ੍ਹਾਂ ਪੈਟਰੋਲ ਪੰਪਾਂ ਤੇ ਕੈਮਰੇ ਨਹੀਂ ਲੱਗੇ ਹਨ ਉੱਥੇ ਵੀ ਕੈਮਰੇ ਲਗਾਉਂਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਰਕਿੰਗ ਦੀ ਸੁਵਿਧਾ ਉਪਲਬੱਧ ਕਰਵਾਉਂਣ ਲਈ ਸਿਟੀ ਕੰਪਲੈਕਸ ਬਾਲਮੀਕਿ ਚੋਕ ਵਿਖੇ ਪਾਰਕਿੰਗ ਦੀ ਸੁਵਿਧਾ ਸੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਸ਼ਹਿਰ ਵਿੱਚ ਹੋਰ ਸਥਾਨਾਂ ਤੇ ਵੀ ਪਾਰਕਿੰਗ ਦੀ ਸੁਵਿਧਾ ਲਈ ਯੋਜਨਾ ਬਣਾਈ ਜਾਵੇਗੀ।
ਇਸ ਤੋਂ ਇਲਾਵਾ ਸ਼੍ਰੀਮਤੀ ਨੀਲਿਮਾ ਵੱਲੋਂ ਮਾਲ ਅਧਿਕਾਰੀਆਂ, ਅਦਾਲਤਾਂ ਅਤੇ ਤਕਸੀਮ ਦੇ ਕੇਸਾਂ ਦੀ ਪ੍ਰਗਤੀ, ਮਾਇਨਿੰਗ ਸਬੰਧੀ ਮੋਨੀਟਰਿੰਗ ਕਰਨ ਬਾਰੇ ਮੀਟਿੰਗਾਂ ਕਰਕੇ ਮੌਜੂਦਾਂ ਸਥਿਤੀ ਦਾ ਜਾਇਜਾ ਲਿਆ ਗਿਆ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media