Saturday, September 26, 2026

ਹੈਲਥ ਇੰਸਪੈਕਟਰ ਨੇ ਤੰਬਾਕੂ ਪੀਣ ਵਾਲਿਆਂ ਦੇ ਕੱਟੇ ਚਲਾਨ

ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – PPN2405201720ਸੀ.ਐਚ.ਸੀ ਭਸੌੜ ਵਿਖੇ ਤਾਇਨਾਤ ਹੈਲਥ ਇੰਸਪੈਕਟਰ ਕੇਵਲ ਸਿੰਘ ਨੇ ਆਪਣੀ ਟੀਮ ਸਮੇਤ ਪਹੁੰਚ ਕੇ ਰੇਲਵੇ ਸਟੇਸ਼ਨ ਹਿੰਮਤਾਨਾ ਵਿਖੇ ਤੰਬਾਕੂ ਪੀਣ ਵਾਲਿਆਂ ਦੇ ਚਲਾਨ ਕੱਟੇ ਅਤੇ ਦੋਸ਼ੀਆਂ ਪਾਸੋਂ ਨਗਦ ਜੁਰਮਾਨਾ ਵੀ ਭਰਵਾਇਆ।ਉਹਨਾਂ ਲੋਕਾਂ ਨੂੰ ਦੱਸਿਆ ਕਿ ਜਨਤਕ ਥਾਂਵਾਂ ਉੱਪਰ ਤੰਬਾਕੂਨੋਸ਼ੀ ਕਰਨਾ ਅਪਰਾਧ ਹੈ, ਬਾਵਜੂਦ ਇਸ ਦੇ ਜੇਕਰ ਕੋਈ ਵੀ ਵਿਅਕਤੀ ਤੰਬਾਕੂ ਦਾ ਸੇਵਨ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਸੁਖਵਿੰਦਰ ਸਿੰਘ ਅਤੇ ਬਿਸ਼ਨ ਸਿੰਘ ਵੀ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply