ਪੱਟੀ, 24 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) –
ਮਾਣਯੋਗ ਡਿਪਟੀ ਡਾਇਰੈਕਟਰ ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਪੰਜਾਬ ਸ਼੍ਰੀਮਤੀ ਸ਼ਰੂਤੀ ਸ਼ੁਕਲਾ,ਜ਼ਿਲ੍ਹਾ ਸਿੱਖਿਆ ਅਫਸਰ ਗੁਰਭਜਨ ਸਿੰਘ ਲਾਸਾਨੀ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਰਜਿੰਦਰ ਕੌਰ ਤੇ ਜਿਲ਼੍ਹਾ ਕੈਰੀਅਰ ਗਾਈਡਂੈਸ ਇੰਚਾਰਜ ਸੁਖਬੀਰ ਸਿੰਘ ਕੰਗ ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਪੱਧਰ ਤੇ ਕੈਰੀਅਰ ਯੁਵਕ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤਰਨ ਤਾਰਨ ਵਿਖੇ ਕਰਵਾਇਆ ਗਿਆ।ਇਸ ਵਿੱਚ ਮੱਖ ਮਹਿਮਾਨ ਵਜੋ ਜ਼ਿਲ੍ਹਾ ਸਿੱਖਿਆ ਅਫਸਰ ਤਰਨਤਾਰਨ ਨੇ ਸ਼ਿਰਕਤ ਕੀਤੀ।ਇਸ ਵਿੱਚ ਭਾਸ਼ਣ,ਲੋਕ ਗੀਤ,ਚਿੱਤਰਕਾਰੀ ਤੇ ਕਲੇਅ ਮਾਡਲਿੰਗ ਦੇ ਮੁਕਾਬਲੇ ਕਰਵਾਏ ਗਏ।ਭਾਸ਼ਣ ਮੁਕਾਬਲੇ ਵਿੱਚੋਂ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਪੱਟੀ ਦੀ ਵਿਦਿਆਰਥਣ ਅਮਨਪ੍ਰੀਤ ਕੌਰ +2 ਸਾਇੰਸ ਨੇ ਜਿਲੇ੍ਹ ਵਿੱਚੋ ਦੂਸਰਾ ਸਥਾਨ ਪ੍ਰਾਪਤ ਕੀਤਾ।ਲੋਕ ਗੀਤਾਂ ਵਿੱਚੋਂ ਪ੍ਰਵੀਨ +1 ਆਰਟਸ ਦੀ ਵਧੀਆ ਪੇਸ਼ਕਾਰੀ ਹੋਣ ਕਰਕੇ ਜ਼ਿਲ੍ਹਾ ਸਿੱਖਿਆ ਅਫਸਰ (ਤਰਨਤਾਰਨ) ਵੱਲੋ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ।ਸਟੇਟ ਐਵਾਰਡੀ ਪਿ੍ਰੰਸੀਪਲ ਮੁਕੇਸ਼ ਚੰਦਰ ਜੋਸ਼ੀ (ਫਓਸ਼-1) ਨੇ ਬੱਚਿਆ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।ਇਸ ਮੌਕੇ ਪ੍ਰਿੰਸੀਪਲ ਜੋਸ਼ੀ, ਸਵਿੰਦਰ ਕੌਰ, ਉਜਲਦੀਦਾਰ ਸਿੰਘ, ਬਾਬਾ ਬਲਵਿੰਦਰ ਸਿੰਘ, ਦੀਕਸ਼ਤ ਕੁਮਾਰ, ਮਨਜੀਤ ਕੌਰ ਅਨਿਲ ਕੁਮਾਰ, ਸੁਖਜਿੰਦਰਪਾਲ ਸਿੰਘ, ਰਾਜਬੀਰ ਕੌਰ, ਜਸਪ੍ਰੀਤ ਕੌਰ, ਰਵੀ ਪ੍ਰਕਾਸ਼ ਸ਼ਰਮਾ ਹਾਜਰ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media