Friday, May 8, 2026

ਜੁਲਾਈ ਮਹੀਨੇ ਹੋਵੇਗਾ ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਧੀਆਂ ਦਾ ਸਨਮਾਨ – ਮੱਟੂ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ- ਸੰਧੂ) – Gurinder Mattu ਪੀ.ਐਸ.ਈ.ਬੀ, ਸੀ.ਬੀ.ਐਸ.ਈ, ਆਈ.ਸੀ.ਐਸ.ਈ ਤੇ ਜੀ.ਐਨ.ਡੀ.ਯੂ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਵਿਚ ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਧੀਆਂ ਦਾ ਸਨਮਾਨ ਜੁਲਾਈ ਦੇ ਮਹੀਨੇ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ ਰਾਜ ਪੱਧਰੀ ਸਨਮਾਨ ਸਮਾਰੋਹ ਦੋਰਾਨ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖੀ ਗੁਰਿੰਦਰ ਸਿੰਘ ਮੱਟੂ ਨੇ ਕਿਹਾ ਕਿ ਬੀਤੇ ਕਈ ਵਰਿਆਂ ਦੇ ਚੱਲੇ ਆ ਰਹੇ ਸਿਲਸਿਲੇ ਨੂੰ ਅੱਗੇ ਵਧਾਉਂਦਿਆਂ ਇਸ ਵਾਰ ਵੀ ਵੱਖ ਵੱਖ ਪ੍ਰੀਖਿਆਵਾਂ ਦੋਰਾਨ ਸਕੂਲ, ਕਾਲਜ, ਜੀ.ਐਨ.ਡੀ.ਯੂ, ਬਲਾਕ, ਜਿਲ੍ਹਾ, ਸੂਬਾ ਪੱਧਰੀ ਮੈਰਿਟ ਤੇ ਆਉਣ ਵਾਲੀਆਂ ਧੀਆਂ ਦਾ ਸਨਮਾਨ ਜੁਲਾਈ ਦੇ ਮਹੀਨੇ ਹੋਵੇਗਾ।ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਦਸਵੀਂ ਦੇ ਨਤੀਜੇ ਦੋਰਾਨ ਵੱਡਾ ਮਾਰਕਾ ਧੀਆਂ ਨੇ ਮਾਰਿਆ ਹੈ ਤੇ ਇਹ ਸਿਲਸਿਲਾ ਹੋਰਨਾਂ ਪ੍ਰੀਖਿਆਵਾਂ ਦੇ ਵਿਚ ਵੀ ਬਰਕਰਾਰ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਨਮਾਨ ਸਮਾਰੋਹ ਸਬੰਧੀ ਵਿੱਦਿਅਕ ਸੰਸਥਾਵਾਂ ਨੂੰ ਜਲਦ ਸੂਚਿਤ ਕੀਤਾ ਜਾਵੇਗਾ।

Check Also

ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …

Leave a Reply