ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਮਨਜੀਤ ਸਿੰਘ) –
ਬੀਤੇ ਦਿਨੀਂ ਡਿਪਟੀ ਕਮਿਸ਼ਨਰ ਵੱਲੋਂ ਗੁਰੂ ਨਗਰੀ ਨੂੰ ਹਰਾ-ਭਰਾ ਕਰਨ ਦੇ ਦਿੱਤੇ ਗਏ ਸੱਦੇ ਨੂੰ ਧਿਆਨ ਵਿਚ ਰੱਖਦੇ ਹੋਏ ਜਿਲ੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਨੇ ਬੱਚਿਆਂ ਨੂੰ ਵਾਤਾਵਰਣ ਦੇ ਬਚਾਅ ਲਈ ਅੱਗੇ ਆਉਣ ਦਾ ਹੋਕਾ ਦਿੰਦੇ ਹੋਏ ਬੱਚਿਆਂ ਨੂੰ ਬੂਟੇ ਵੰਡ ਕੇ ਵੱਧ ਤੋਂ ਵੱਧ ਰੁੱਖ ਆਪਣੇ ਸਕੂਲਾਂ ਅਤੇ ਘਰਾਂ ਦੇ ਆਲੇ-ਦੁਆਲੇ ਲਗਾਉਣ ਦਾ ਸੱਦਾ ਦਿੱਤਾ।ਉਨਾਂ ਕਿਹਾ ਕਿ ਜਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣਗੇ ਅਤੇ ਬੱਚਿਆਂ ਨੂੰ ਇਹ ਰੱਖ ਪਾਲਣ ਲਈ ਜਾਗਰੂਕ ਵੀ ਕੀਤਾ ਜਾਵੇਗਾ।ਉਨਾਂ ਬੱਚਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਜਨਮ ਦਿਨ ਮੌਕੇ ਦੋਸਤਾਂ ਨਾਲ ਮਿਠਾਈ ਖਾਣ ਦੇ ਨਾਲ-ਨਾਲ ਆਪਣੇ ਘਰ ਜਾਂ ਹੋਰ ਖਾਲੀ ਥਾਂ ’ਤੇ ਰੁੱਖ ਲਗਾਉਣ ਅਤੇ ਉਸ ਨੂੰ ਪਾਲਣ।ਸਮਰਾ ਨੇ ਦੱਸਿਆ ਕਿ ਰੁੱਖ ਲਗਾਉਣ ਦੀ ਮੁਹਿੰਮ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਸ਼ਰੀਫਪੁਰਾ (ਕੰਨਿਆ), ਬਲਾਕ ਅੰਮ੍ਰਿਤਸਰ-6 ਤੋਂ ਸ਼ੁਰੂ ਕੀਤੀ ਗਈ ਹੈ। ਉਨਾਂ ਸਾਰੇ ਵਿਦਿਆਰਥੀਆਂ ਨੂੰ ਆਪਣੇ ਹੱਥੀ ਪੌਦੇ ਵੰਡੇ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਜਿਲ੍ਹਾ ਸਿੱਖਿਆ ਅਫਸਰ(ਐ.ਸਿ.) ਨੇ ਧਰਤੀ ਤੇ ਵੱਧ ਰਹੇ ਤਾਪਮਾਨ ਤੋ ਮਨੁੱਖੀ ਜੀਵਨ ਨੂੰ ਬਚਾਉਣ ਲਈ ਵਿਦਿਆਰਥੀਆਂ ਨੂੰ ਵੱਧ ਤੋ ਵੱਧ ਪੌਦੇ ਲਗਾਉਣ ਅਤੇ ਉਹਨਾਂ ਦੀ ਦੇਖ-ਭਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਜਿਲ੍ਹੇ ਦੇ ਸਾਰੇ ਪ੍ਰਾਇਮਰੀ ਸਕੂਲਾ ਦੇ ਅਧਿਆਪਕਾ ਤੇ ਵਿਦਿਆਰਥੀਆਂ ਨੂੰ ਵੱਧ ਤੋ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕੁਲਦੀਪ ਕੌਰ ਅਤੇ ਸਮੂਹ ਸਟਾਫ ਵੱਲ਼ੋ ਕੀਤੇ ਗਏ ਉਪਰਾਲੇ ਦੀ ਵੀ ਜਿਲ੍ਹਾ ਸਿੱਖਿਆ ਅਫਸਰ ਨੇ ਸ਼ਲਾਘਾ ਕੀਤੀ।ਸਕੂਲ ਵੱਲੋ ਇਹ ਸਾਰਾ ਪ੍ਰੋਗਰਾਮ ਸ਼੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਕੀਤਾ ਗਿਆ।ਇਸ ਮੌਕੇ ਬੀ.ਈ.ਈ.ਓ ਸ਼੍ਰੀਮਤੀ ਸ਼ੁਰੇਸ਼ ਕਾਂਤਾ, ਸ਼੍ਰੀ ਰਜਿੰਦਰ ਸਿੰਘ, ਸੀ.ਐਚ.ਟੀ ਅਮਰਜੀਤ ਸਿੰਘ, ਧਿਆਨ ਚੰਦ, ਹਰਭਜਨ ਸਿੰਘ ਸਮੇਤ ਬੱਚਿਆਂ ਦੇ ਮਾਤਾ-ਪਿਤਾ ਹਾਜ਼ਰ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media