ਚੌਂਕ ਮਹਿਤਾ, 25 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) –
ਪਿੰਡ ਧਰਦਿਓ ਵਿਖੇ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਘੱਲੂਘਾਰੇ ਨੂੰ ਸਮਰਪਿਤ ਸ਼ਾਮ ਵੇਲੇ ਦਾ ਧਾਰਮਿਕ ਦੀਵਾਨ ਸਜਾਇਆ ਗਿਆ।ਦਮਦਮੀ ਟਕਸਾਲ ਦੇ ਹਜੂਰੀ ਰਾਗੀ ਭਾਈ ਰਣਜੀਤ ਸਿੰਘ ਦੇ ਜਥੇ ਨੇ ਕੀਰਤਨ ਦੀ ਹਾਜਰੀ ਭਰੀ।ਉਪਰੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਸੰਗਤ ਨੂੰ ਗੁਰ ਇਤਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ, ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ, ਡਾ. ਮਨਜੀਤ ਸਿੰਘ, ਹਰਗੋਪਾਲ ਸਿੰਘ ਰੰਧਾਵਾ, ਜਥੇ. ਕਰਮਜੀਤ ਸਿੰਘ ਲਾਲੀ, ਕੁਲਵਿੰਦਰ ਬਿੱਟੂ, ਸਰਪੰਚ ਬਲਵਿੰਦਰ ਸਿੰਘ, ਸਾਬਕਾ ਸਰਪੰਚ ਕੁਲਬੀਰ ਸਿੰਘ ਮੱਦੂ, ਪੰਡਤ ਰਾਮ ਸਰੂਪ, ਰਮਨਬੀਰ ਸਿੰਘ ਲੱਧਾਮੁੰਡਾ, ਜੰਗ ਟੈਲੀਕਾਮ, ਭਾਈ ਹਰਸ਼ਦੀਪ ਸਿੰਘ, ਡਾ. ਅਵਤਾਰ ਸਿੰਘ ਬੁੱਟਰ, ਭਾਈ ਸਤਨਾਮ ਸਿੰਘ, ਭਾਈ ਹਰਨੂਰ ਸਿੰਘ, ਭਾਈ ਗੁਰਪ੍ਰੀਤ ਸਿੰਘ ਤੋਂ ਇਲਾਵਾ ਸੰਗਤਾਂ ਹਾਜਰ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media