Monday, September 28, 2026

ਸੈਂਟਰਲ ਜ਼ੇਲ੍ਹ ਅੰਮ੍ਰਿਤਸਰ ‘ਚ ਕੈਂਪ ਕੋਰਟ ਲਗਾ ਕੇ ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – PPN2605201713ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ, ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਵੱਲੋਂ ਜ਼ੇਲ੍ਹ ਦਾ ਦੌਰਾ ਕੀਤਾ ਗਿਆ।ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਸੈਂਟਰਲ ਜ਼ੇਲ੍ਹ, ਅੰਮ੍ਰਿਤਸਰ ਵਿੱਚ ਕੈਂਪ ਕੋਰਟ ਲਗਾ ਕੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਤੋਂ ਇਲਾਵਾ ਮੈਡਮ ਮੋਨਿਕਾ ਸ਼ਰਮਾ ਜੀ ਵੱਲੋਂ ਜ਼ੇਲ੍ਹ ਵਿੱਚ ਬੈਰਕਾਂ ਅਤੇ ਲੀਗਲ ਏਡ ਕਲੀਨਿਕ ਦਾ ਨਰੀਖਣ ਕੀਤਾ ਗਿਆ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਵੀ ਮਿਲਿਆ ਗਿਆ ਅਤੇ ਲੀਗਲ ਏਡ ਕੇਸਾਂ ਬਾਰੇ ਪੁੱਛਿਆ ਗਿਆ। ਜ਼ੇਲ੍ਹ ਵਿੱਚ ਕੈਦੀਆਂ ਨੂੰ ਕਾਨੂੰਨੀ ਸਹਾਇਤਾ ਬਾਰੇ ਵੀ ਜਾਣੂ ਕਰਵਾਇਆ ਗਿਆ। ਹਸਪਤਾਲ ਦਾ ਵੀ ਦੌਰਾ ਕੀਤਾ ਗਿਆ ਅਤੇ ਮਰੀਜ਼ਾਂ ਦੇ ਹਾਲਤ ਬਾਰੇ ਜਾਣਕਾਰੀ ਲਈ। ਇਸ ਤੋਂ ਬਾਅਦ ਲੇਡੀਜ਼ ਬੈਰਕ ਦਾ ਵੀ ਦੌਰਾ ਕੀਤਾ ਗਿਆ। ਇਸ ਤੋਂ ਇਲਾਵਾ ਜ਼ੇਲ੍ਹ ਵਿੱਚ ਕੈਦੀਆਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਜ਼ੇਲ੍ਹ ਸੁਪਰਡੈਂਟ ਨੂੰ ਕਿਹਾ ਗਿਆ। ਜ਼ੇਲ੍ਹ ਵਿੱਚ ਜਿਹਨਾਂ ਕੈਦੀਆਂ ਨੂੰ ਵਕੀਲ ਨਹੀਂ ਮਿਲੇ ਸਨ ਉਹਨਾਂ ਕੈਦੀਆਂ ਨੂੰ ਫਰੀ ਵਕੀਲ ਦੇਣ ਲਈ ਫਾਰਮ ਭਰੇ ਗਏ। ਇਸ ਦੇ ਨਾਲ ਹੀ ਮੈਡਮ ਮੋਨਿਕਾ ਸ਼ਰਮਾ ਦੇ ਹਾਜ਼ਰੀ ਵਿੱਚ ਹਿਊਮਨ ਰਾਈਟਸ ਸੰਘਰਸ਼ ਕਮੇਟੀ ਵੱਲੋਂ ਕੈਦੀਆਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply