Monday, September 28, 2026

ਦਮਦਮੀ ਟਕਸਾਲ ਵੱਲੋਂ ਸੂਰੋਪੱਡਾ ਵਿਖੇ ਸ਼ਹੀਦੀ ਦੀਵਾਨ

ਚੌਕ ਮਹਿਤਾ, 26 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਘੱਲੂਘਾਰੇ ਨੂੰ ਸਮਰਪਿਤ ਪਿੰਡ ਸੂਰੋਪੱਡਾ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਸ਼ਾਮ ਵੇਲੇ ਦਾ ਧਾਰਮਿਕ ਦੀਵਾਨ ਸਜਾਇਆ ਗਿਆ। ਦਮਦਮੀ ਟਕਸਾਲ ਦੇ ਹਜੂਰੀ ਰਾਗੀ ਭਾਈ ਰਣਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਉਪਰੰਤ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਸੰਗਤ ਨੂੰ ਗੁਰ ਇਤਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ।ਹੈਡ ਗ੍ਰੰਥੀ ਬਾਬਾ ਲੱਖਾ ਸਿੰਘ ਤੇ ਬਾਬਾ ਸੁਖਵੰਤ ਸਿੰਘ ਚੰਨਣਕੇ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ, ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ, ਸਰਪੰਚ ਜਸਪਾਲ ਸਿੰਘ ਪੱਡਾ, ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਗਿਆਨੀ ਬਲਬੀਰ ਸਿੰਘ ਗੁਰੂਆਣਾ ਸਾਹਿਬ, ਲਖੀਵੰਧਰ ਸਿੰਘ ਸੋਨਾ, ਪੰਡਤ ਰਾਮ ਸਰੂਪ, ਰਮਨਬੀਰ ਸਿੰਘ ਲੱਧਾਮੁੰਡਾ, ਜਗਤਾਰ ਸਿੰਘ, ਹਰਗੋਪਾਲ ਸਿੰਘ ਰੰਧਾਵਾ, ਜਥੇ. ਕਰਮਜੀਤ ਸਿੰਘ ਲਾਲੀ, ਕੁਲਵਿੰਦਰ ਬਿੱਟੂ, ਭਾਈ ਹਰਸ਼ਦੀਪ ਸਿੰਘ, ਡਾ. ਅਵਤਾਰ ਸਿੰਘ ਬੁੱਟਰ, ਭਾਈ ਸਤਨਾਮ ਸਿੰਘ, ਭਾਈ ਹਰਨੂਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਜਗਤਾਰ ਸਿੰਘ ਫੋਜੀ, ਤਰਸੇਮ ਸਿੰਘ ਪੰਚ, ਬਲਵੰਤ ਸਿੰਘ ਤੋਂ ਇਲਾਵਾ ਸੰਗਤਾਂ ਹਾਜਰ ਸਨ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਆਸਟਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ …

Leave a Reply