ਸਮਰਾਲਾ, 27 ਮਈ (ਪੰਜਾਬ ਪੋਸਟ-ਕੰਗ) –
ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਕੂਲ ਇੰਚਾਰਜ ਮਾਸਟਰ ਸੰਜੀਵ ਕੁਮਾਰ ਦੀ ਰਹਿਨੁਮਾਈ ਹੇਠ ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਨੂੰ ਸਮਾਜ ਵਿੱਚ ਨਸ਼ਾ ਮੁਕਤ ਕਰਨ ਲਈ ਸਕੂਲ ਵਿਦਿਆਰਥਣ ਹਰਪ੍ਰੀਤ ਕੌਰ ਜਮਾਤ ਪੰਜਵੀਂ ਨੇ ਸਹੁੰ ਚੁਕਾਈ।ਸਕੂਲ ਇੰਚਾਰਜ ਸੰਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਤੰਬਾਕੂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਤੰਬਾਕੂ ਇੱਕ ਅਜਿਹਾ ਨਸ਼ਾ ਹੈ ਜਿਸ ਨਾਲ ਸਾਡੇ ਸਰੀਰ ਨੂੰ ਕਈ ਤਰਾਂ ਦੀਆਂ ਅੰਦਰੂਨੀ ਬਿਮਾਰੀਆਂ ਲੱਗ ਜਾਂਦੀਆਂ ਹਨ, ਜੋ ਕਿ ਅੱਗੇ ਜਾ ਕੇ ਜਾਨਲੇਵਾ ਸਿੱਧ ਹੁੰਦੀਆਂ ਹਨ।ਤੰਬਾਕੂ ਦੀ ਜਿਆਦਾ ਵਰਤੋਂ ਕਰਨ ਨਾਲ ਮੂੰਹ ਅਤੇ ਗਲੇ ਦਾ ਕੈਂਸਰ ਹੋ ਜਾਂਦਾ ਹੈ।ਇਸ ਲਈ ਉਨਾਂ ਬੱਚਿਆਂ ਕਿਹਾ ਕਿ ਜੇਕਰ ਕੋਈ ਹੋਰ ਵਿਅਕਤੀ ਵੀ ਤੁਹਾਨੂੰ ਤੰਬਾਕੂ ਦਾ ਸੇਵਨ ਕਰਦਾ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਇਸ ਦੇ ਮਾੜੇ ਪ੍ਰਭਾਵਾਂ ਜਾਣੂ ਕਰਵਾ ਕੇ ਇਸ ਦੀ ਵਰਤੋਂ ਕਰਨ ਤੋਂ ਵਰਜਣਾ ਚਾਹੀਦਾ ਹੈ।ਸਕੂਲੀ ਵਿਦਿਆਰਥੀਆਂ ਦੇ ਤੰਬਾਕੂ ਦੇ ਪ੍ਰਭਾਵਾਂ ਸਬੰਧੀ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਪਰਮਿੰਦਰ ਕੌਰ, ਲਖਬੀਰ ਕੌਰ, ਹਰਜੀਤ ਕੌਰ ਅਤੇ ਬੱਚਿਆਂ ਦੇ ਮਾਪੇ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media