ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –
ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦਾ ਕਾਰਜਕਾਰੀ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੂੰ ਲਗਾਇਆ ਗਿਆ।ਡਾ. ਗਗਨਦੀਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਖਾਲਸਾ ਕਾਲਜ ਪਟਿਆਲਾ ਵਿਖੇ ਬਤੌਰ ਐਸੋਸੀਏਟ ਪ੍ਰੋਫੈਸਰ ਵਜੋਂ ਸੇਵਾ ਨਿਭਾਅ ਰਹੇ ਸਨ। ਡਾ. ਗਗਨਦੀਪ ਸਿੰਘ ਜੋ ਕਿ 20 ਸਾਲ ਬਤੌਰ ਅਧਿਆਪਨ ਦਾ ਤਜ਼ਰਬਾ ਰੱਖਦੇ ਹਨ, ਉਹ ਕਈ ਰਾਸ਼ਟਰੀ ਅਤੇ ਪੰਜ ਅੰਤਰਰਾਸ਼ਟਰੀ ਸੈਮੀਨਾਰ/ਕਾਨਫਰੰਸ ਵਿਚ ਖੋਜ ਪੇਪਰ ਪੜ੍ਹ ਚੁੱਕੇ ਹਨ ਅਤੇ ਇਹ ਪੇਪਰ ਪ੍ਰਕਾਸ਼ਿਤ ਵੀ ਹੋ ਚੁੱਕੇ ਹਨ।ਇਹਨਾਂ ਵਲੋਂ ਲਿਖੀਆਂ ਗਈਆਂ ਚਾਰ ਪੁਸਤਕਾਂ ਵੀ ਸਾਹਿਤ ਜਗਤ ਨੂੰ ਸਮਰਪਿਤ ਕੀਤੀਆਂ ਜਾ ਚੁੱਕੀਆਂ ਹਨ।ਇਸ ਸਮੇਂ ਇਹਨਾਂ ਦੀ ਨਿਗਰਾਨੀ ਹੇਠ ਪੰਜ ਖੋਜ ਵਿਦਿਆਰਥੀ ਪੀ.ਐਚ.ਡੀ ਅਤੇ ਸੱਤ ਵਿਦਿਆਰਥੀ ਐਮ.ਫਿਲ ਕਰ ਰਹੇ ਹਨ। ਡਾ. ਗਗਨਦੀਪ ਸਿੰਘ ਦਾ ਅੱਜ ਆਪਣਾ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਣ ’ਤੇ ਉਨ੍ਹਾਂ ਨੂੰ ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਸੁਲਤਾਨਵਿੰਡ, ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਤੇ ਬਾਵਾ ਸਿੰਘ ਗੁਮਾਨਪੁਰਾ ਅਤੇ ਸੁਖਦੇਵ ਸਿੰਘ ਭੂਰਾ ਕੋਹਨਾ ਨਿੱਜੀ ਸਕੱਤਰ ਪ੍ਰਧਾਨ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਿਮਰਜੀਤ ਸਿੰਘ, ਹਰਜੀਤ ਸਿੰਘ ਲਾਲੂ ਘੁੰਮਣ ਮੀਤ ਸਕੱਤਰ, ਰਜਿੰਦਰ ਸਿੰਘ ਰੂਬੀ, ਸੁਖਬੀਰ ਸਿੰਘ ਟਰੱਸਟ ਬ੍ਰਾਂਚ ਅਤੇ ਕਾਲਜ ਦਾ ਸਮੁੱਚਾ ਸਟਾਫ ਹਾਜਰ ਸੀ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media