ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਬੀ ਮਨਜੀਤ ਕੌਰ ਭਾਓਵਾਲ ਰੋਪੜ ਜਿਨ੍ਹਾਂ ਵੱਲੋਂ ਅੱਜ ਪੰਜਾਬੀ ਦੇ ਅਖ਼ਬਾਰ ਵਿਚ ਖ਼ਬਰ ਪ੍ਰਕਾਸ਼ਿਤ
ਕਰਵਾਈ ਹੈ ਕਿ ਖਾੜਕੂਵਾਦ ਸਮੇਂ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਦੇ ਦੋ ਪੁੱਤਰ ਗੁਰਦੀਪ ਸਿੰਘ ਉਰਫ਼ ਗੋਪੀ ਅਤੇ ਨਿਰਵੈਲ ਸਿੰਘ ਉਰਫ਼ ਨੰਦੂ ਨੂੰ ਸ਼ਹੀਦ ਕਰ ਦਿੱਤਾ ਗਿਆ ਹੈ ਤੇ ਹੁਣ ਉਨ੍ਹਾਂ ਦੀ ਜ਼ਮੀਨ ਜਾਇਦਾਦ ਹੜੱਪਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸ ਸਮੁੱਚੇ ਕੇਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਹਲਕਾ ਮੈਂਬਰ ਸ਼ੋ੍ਰਮਣੀ ਕਮੇਟੀ ਪਰਮਜੀਤ ਸਿੰਘ ਲੱਖੋਵਾਲ, ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਕਮੇਟੀ ਦੇ ਕੋਆਰਡੀਨੇਟਰ ਜਸਬੀਰ ਸਿੰਘ ਮੈਨੇਜਰ ਭੱਠਾ ਸਾਹਿਬ ਰੋਪੜ ਨੂੰ ਲਗਾਇਆ ਗਿਆ ਹੈ ਜੋ ਕਿ ਇਕ ਹਫ਼ਤੇ ਦੇ ਅੰਦਰ-ਅੰਦਰ ਰਿਪੋਰਟ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸੋਂਪਣਗੇ।
ਇਸੇ ਤਰਾਂ ਇਕ ਹੋਰ ਕਮੇਟੀ ਦਾ ਗਠਨ ਕਰਦਿਆਂ ਸ੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਰਾਜਸਥਾਨ ਦੇ ਜ਼ਿਲ੍ਹਾ ਅਜ਼ਮੇਰ ਦੀ ਪਿੰਡ ਚੈਨਪੁਰਾ ਵਿਖੇ ਚਾਰ ਸਿੱਖ ਸੇਵਾਦਾਰਾਂ ਦੀ ਉਥੇ ਦੇ ਸਥਾਨਕ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਦੀ ਸ਼ੋਸ਼ਲ ਮੀਡੀਆ ’ਚ ਵਾਇਰਲ ਹੋਈ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾਂ ਰਾਜੇ ਸਿੰਧੀਆਂ ਨੂੰ ਅੱਜ ਪੱਤਰ ਲਿਖ ਕੇ ਜਿਥੇ ਸਿੱਖਾਂ ਦੀ ਕੁੱਟਮਾਰ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਲਈ ਮੰਗ ਕੀਤੀ ਹੈ, ਉਥੇ ਉਨ੍ਹਾਂ ਰਾਜਸਥਾਨ ’ਚ ਘੱਟ ਗਿਣਤੀਆਂ ਲੋਕਾਂ ’ਤੇ ਹੋ ਰਹੇ ਹਮਲੇ, ਅੱਤਿਆਚਾਰ ਨੂੰ ਰੋਕਣ ਲਈ ਅਪੀਲ ਕੀਤੀ।ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ ਵਿਚ ਸੁਰਜੀਤ ਸਿੰਘ ਕੰਗ ਮੈਂਬਰ ਸ਼੍ਰੋਮਣੀ ਕਮੇਟੀ, ਬਿਜੈ ਸਿੰਘ ਐਡੀ: ਸਕੱਤਰ ਅਤੇ ਹਰਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਬੁੱਢਾ ਜੌਹਲ ਰਾਜਸਥਾਨ ਦੇ ਨਾਮ ਸ਼ਾਮਲ ਹਨ।ਜੋ ਇਸ ਸਬੰਧੀ ਜਲਦ ਮੁਕੰਮਲ ਪੜਤਾਲ ਕਰਕੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸੌਂਪਣਗੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media