Saturday, July 25, 2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 29 ਮਈ ਨੂੰ

ਬਠਿੰਡਾ, 27 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਭਾਈ ਸੁਹੇਲ ਸਿੰਘ ਜੀ ਸੇਵਾ ਸੁਸਾਇਟੀ ਵਲੋਂ 29 ਮਈ ਦਿਨ ਸੋਮਵਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਰਾਤ 7.00 ਵਜੇ ਤੋਂ 10.00 ਵਜੇ ਤੱਕ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਮਨਾਇਆ ਜਾ ਰਿਹਾ ਹੈ।ਜਿਸ ਵਿਚ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਹੈਪੁਰ ਤੋਂ ਇਲਾਵਾ ਗਿਆਨੀ ਜਸਵਿੰਦਰ ਸਿੰਘ ਲੁਧਿਆਣੇ ਵਾਲੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਨਾਲ ਜੋੜਣਗੇ।ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।ਇਸ ਦੀ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਮਹੇਸ਼ਇੰਦਰ ਸਿੰਘ ਵਲੋਂ ਦਿੱਤੀ ਗਈ ਹੈ

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply