Sunday, June 21, 2026

ਬਾਬਾ ਸੁਲੱਖਣ ਸਿੰਘ ਪੰਜਵੜ ਵਲੋਂ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਮਹਾਂਰਸ਼ਟਰ ਦੇ ਖਾਨਗਾਂਓ ਵਿਖੇ ਬੀਤੀ ਸ਼ਾਮ ਬਾਬਾ ਸੁਲੱਖਣ ਸਿੰਘ ਪੰਜਵੜ ਵਲੋਂ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਉਥੇ ਰਹਿ ਰਹੇ ਸਿਕਲੀਗਰ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।ਇਥੇ ਭੇਜੀ ਈਮੇਲ ਰਾਹੀ ਭੇਜੇ ਗਏ ਪ੍ਰੈਸ ਨੋਟ ਅਨੁਸਾਰ ਬਾਬਾ ਸੁਲੱਖਣ ਸਿੰਘ ਪੰਜਵੜ ਵਾਲਿਆਂ ਦੇ ਰਾਗੀ ਜਥੇ ਨੇ ਜਿਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਂਹੀ ਸੰਗਤਾਂ ਨੂੰ ਨਿਹਾਲ ਕੀਤਾ ਉਥੇ ਉਨਾਂ ਨੇ ਗੁਰੂ ਸ਼ਬਦ ਦੀ ਵਿਆਖਿਆ ਕਰਕੇ ਸਮਾਗਮ ਵਿੱਚ ਹਾਜ਼ਰ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ।ਸਮਾਗਮ ਦੌਰਾਨ ਸਥਾਨਕ ਸਿਕਲੀਗਰ ਭਾਈਚਾਰੇ ਦੇ ਲੋਕਾਂ ਵਲੋਂ ਬਾਬਾ ਜੀ ਨੂੰ ਇਲਾਕੇ ਵਿੱਚ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਦੀ ਅਪੀਲ ਵੀ ਕੀਤੀ ਗਈ।ਜਿਕਰਯੋਗ ਹੈ ਕਿ ਸਿੱਖ ਪੰਥ ਦੇ ਪ੍ਰਚਾਰਕ ਬਾਬਾ ਸੁਲੱਖਣ ਸਿੰਘ ਪੰਜਵੜ ਅੱਜਕਲ ਧਰਮ ਪ੍ਰਚਾਰ ਵਾਸਤੇ ਮਹਾਂਰਾਸ਼ਟਰ ਦੇ ਦੌਰ ‘ਤੇ ਹਨ ਅਤੇ ਉਹ ਪਿੰਡ ਪਿੰਡ ਜਾ ਕੇ ਗੁਰਮਤਿ ਪ੍ਰਚਾਰ ਕਰਕੇ ਉਥੋਂ ਦੇ ਲੋਕਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜ ਰਹੇ ਹਨ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …

Leave a Reply