ਬਠਿੰਡਾ, 28 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ )- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ
ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਮਾਡਲ ਟਾੳੂਨ ਦੀ ਸਮੂਹ ਸੰਗਤ ਵਲੋਂ ਸਾਂਝਾ ਸਮਾਗਮ ਅਤੇ ਹੁਸ਼ਿਆਰ ਸਿੰਘ ,ਗਲੀ ਗੁਰੂ ਰਾਮ ਦਾਸ ਹਸਪਤਾਲ ਵਾਲੀ,ਗੁਰੂ ਗੋਬਿੰਦ ਸਿੰਘ ਨਗਰ,17-5,ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ। ਇਸ ਮੌਕੇ ਸੁਸਾਇਟੀ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ। ਇਨਾਂ ਤੋਂ ਇਲਾਵਾ ਪ੍ਰਧਾਨ ਦਿਲਬਾਗ ਸਿੰਘ, ਅਮਰਜੀਤ ਸਿੰਘ, ਰਾਕੇਸ਼ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਪਿ੍ਰਤਪਾਲ ਸਿੰਘ ਸਾਹਨੀ, ਦਿਲਜੀਤ ਸਿੰਘ, ਜਰਨੈਲ ਸਿੰਘ ਪ੍ਰਧਾਨ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਮੈਂਬਰਾਂ ਵਲੋਂ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media