ਸਮਰਾਲਾ, 28 ਅਪ੍ਰੈਲ (ਪੰਜਾਬ ਪੋਸਟ- ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਸਰਪ੍ਰਸਤ ਡਾ. ਪਰਮਿੰਦਰ ਸਿੰਘ ਬੈਨੀਪਾਲ ਦੇ ਘਰ ਪੋਤਰੇ ਦੀ ਦਾਤ ਬਖਸ਼ਿਸ਼ ਹੋਈ ਹੈ। ਇਸ ਸਬੰਧ ਵਿੱਚ ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੁਆਰਾ ਉਚੇਚੇ ਤੌਰ ਤੇ ਬੁਲਾਈ ਮੀਟਿੰਗ ਵਿੱਚ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਲੱਡੂ ਵੰਡੇ ਗਏ।ਪ੍ਰਧਾਨ ਵਿਜੈ ਕੁਮਾਰ ਨੇ ਆਪਣੇ ਆਪਣੇ ਵੱਲੋਂ ਅਤੇ ਅਧਿਆਪਕ ਚੇਤਨਾ ਮੰਚ ਦੇ ਸਮੂਹ ਮੈਂਬਰਾਂ ਵੱਲੋਂ ਡਾ. ਪਰਮਿੰਦਰ ਸਿੰਘ ਬੈਨੀਪਾਲ ਨੂੰ ਉਨਾਂ ਦੇ ਘਰ ਪੋਤਰਾ ਆਉਣ ਦੀ ਖੁਸ਼ੀ ਵਿੱਚ ਵਧਾਈਆਂ ਦਿੱਤੀਆਂ ਗਈਆਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਇਹ ਬੱਚਾ ਆਪਣੇ ਮਾਤਾ ਪਿਤਾ ਅਤੇ ਦਾਦਾ ਦੀ ਤਰਾਂ ਸਮਾਜ ਵਿੱਚ ਆਪਣਾ ਨਾਮ ਕਮਾਵੇ ਅਤੇ ਪ੍ਰਮਾਤਮਾ ਇਸਨੂੰ ਲੰਬੀ ਉਮਰ ਬਖਸ਼ੇ। ਇਸ ਮੌਕੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਵੀ ਬੈਨੀਪਾਲ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪਿ੍ਰੰਸੀਪਲ ਮਨੋਜ ਕੁਮਾਰ, ਮੁੱਖ ਅਧਿਆਪਕ ਮੇਘ ਦਾਸ ਜਵੰਦਾ, ਦਰਸ਼ਨ ਸਿੰਘ ਕੰਗ, ਪੁਖਰਾਜ ਸਿੰਘ ਘੁਲਾਲ, ਬਲਕਾਰ ਸਿੰਘ, ਸੁਰਿੰਦਰ ਵਰਮਾ, ਰਾਜੇਸ਼ ਕੁਮਾਰ, ਜਸਵਿੰਦਰ ਸਿੰਘ, ਪ੍ਰੇਮ ਨਾਥ, ਕਮਲਜੀਤ ਘੁੰਗਰਾਲੀ ਸਿੱਖਾਂ, ਰਘਵੀਰ ਸਿੰਘ, ਜੈ ਦੀਪ ਮੈਨਰੋ, ਸੰਜੀਵ ਕੁਮਾਰ, ਵੀਰਇੰਦਰ ਸਿੰਘ, ਸਤਿੰਦਰ ਸਿੰਘ ਸਮਰਾਲਾ, ਹਰਮਨਦੀਪ ਸਿੰਘ ਨਾਗਰਾ, ਮੱਖਣ ਸਿੰਘ, ਚਰਨਜੀਤ ਸਿੰਘ, ਇੰਦਰਜੀਤ ਸਿੰਘ ਕੰਗ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media