ਬਠਿੰਡਾ, 29 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ ਹੈ ।ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ਹਨ।ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਬੀ.ਕਾਮ. ਤੀਜਾ ਸਮੈਸਟਰ ਅਤੇ ਪੰਜਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਕਾਮ ਤੀਜਾ ਸਮੈਸਟਰ ਦੇ ਨਤੀਜੇ ਅਨੁਸਾਰ ਇਸ ਕਾਲਜ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ 80.6% ਅੰਕ ਹਾਸਲ ਕਰਕੇ ਕਾਲਜ ਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ। ਇਸੇ ਤਰਾਂ ਬੀ.ਕਾਮ. ਪੰਜਵਾਂ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ। ਇਸ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਵਿਸ਼ਵਾਸ਼ ਬਠਲਾ ਤੇ ਇੰਦਰਜੀਤ ਕੌਰ ਨੇ 82.46% ਅੰਕ ਹਾਸਲ ਕਰਕੇ ਕਾਲਜ ਚੋਂ ਪਹਿਲੀ ਪੁਜੀਸ਼ਨ, ਸੋਨੂੰ ਗਰਗ ਨੇ 82.3% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਅਤੇ ਗੁਨਤਾਸ਼ ਕੌਰ ਨੇ 82% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ। ਇਸ ਤੋਂ ਇਲਾਵਾ 80% ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਅਲੀਸ਼ਾ ਰਾਣੀ (80.61%), ਲਵਪ੍ਰੀਤ ਕੌਰ (80.46%), ਦਿਵਿਆ ਬਾਂਸਲ (80.37%) ਅਤੇ ਅਮਨਦੀਪ ਕੌਰ (80.15%) ਆਦਿ ਸ਼ਾਮਿਲ ਹਨ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਸ਼ਾਨਦਾਰ ਨਤੀਜੇ ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸੇ ਵੀ ਪ੍ਰਾਪਤੀ ਦਾ ਨਤੀਜਾ ਵਿਦਿਆਰਥੀਆਂ ਦੇ ਨਾਲ-ਨਾਲ ਸੰਸਥਾ ਲਈ ਵੀ ਅਹਿਮ ਹੰੁਦਾ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media