Saturday, September 26, 2026

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਯਾਦ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

PPN2905201711ਸੰਦੌੜ 29 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਫ਼ਿਰੋਜ਼ਪੁਰ ਕੁਠਾਲਾ ਵਿਖੇ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਸ਼ੁੱਧ ਸਿੰਘ ਜੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਫਤਿਹਗੜ ਪੰਜਗਰਾਈਆਂ, ਕਸਬੇ ਸੰਦੌੜ ਵਿਖੇਂ ਸਹੀਦੀ ਦਿਹਾੜਿਆਂ ਨੰੂ ਮੁੱਖ ਰੱਖਦੇ ਹੋਏ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਪਿੰਡ ਕੁਠਾਲਾ ਵਿਖੇ ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਬਾਬਾ ਨਿਰਮਲ ਸਿੰਘ ਜੀ ਵੱਲੋਂ ਦੀਵਾਨ ਵੀ ਸਜਾਏ ਗਏ ਅਤੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ, ਖ਼ਜ਼ਾਨਚੀ ਗੋਬਿੰਦ ਸਿੰਘ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਸੰਗਤਾਂ ਹੁੰਮ ਹੁੰਮਾਹ ਕੇ ਪਹੁੰਚੀਆਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਾਈ ਗਈ ।ਇਸ ਮੌਕੇ ਸੈਕਟਰੀ ਹਰਵਿੰਦਰ ਸਿੰਘ ਚਹਿਲ, ਮੀਤ ਪ੍ਰਧਾਨ ਦਰਸ਼ਨ ਸਿੰਘ, ਅਤੇ  ਗੁਰਮੀਤ ਸਿੰਘ, ਤੇਜਿੰਦਰ ਸਿੰਘ, ਭਜਨ ਸਿੰਘ, ਸੁਖਵੀਰ ਸਿੰਘ, ਜਸਵੀਰ ਸਿੰਘ ਖ਼ਾਲਸਾ, ਰਣਧੀਰ ਸਿੰਘ, ਸਤਵੀਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਨਰਿੰਦਰਜੀਤ ਸਿੰਘ, ਜਗਦੀਪ ਸਿੰਘ, ਪਵਿੱਤਰ ਸਿੰਘ, ਸੰਦੀਪ ਸਿੰਘ ਆਦਿ ਸਤਿਕਾਰ ਕਮੇਟੀ ਦੇ ਮੈਂਬਰ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply