Wednesday, September 30, 2026

ਪੰਚਮ ਪਾਤਸ਼ਾਹ ਦੀ ਸ਼ਹਾਦਤ ਨੂੰ ਸਮਰਪਿਤ ਭਾਸ਼ਣ ਤੇ ਕਾਵਿ ਉਚਾਰਨ ਮੁਕਾਬਲੇ ਕਰਵਾਏੇ

 ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਸਕੂਲ ਦੇ PPN3005201716ਸੀਨੀਅਰ ਵਿੰਗ ਵੱਲੋਂ ‘ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ’ ਦੀ ਸ਼ਹੀਦੀ ਨੂੰ ਸਮਰਪਿਤ ਭਾਸ਼ਣ, ਕਾਵਿ ਉਚਾਰਨ ਅਤੇ ਕੁਟੇਸ਼ਨ ਲਿਖਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸਕੂਲ ਦੇ ਪ੍ਰਿੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਅੱਵਲ ਆਉਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਉਨਾਂ ਦੀ ਹੌਸਲਾ ਅਫਜ਼ਾਈ ਕੀਤੀ।ਉਨਾਂ ਨੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਗੁਰੂ ਸਾਹਿਬ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਪ੍ਰੇਰਨਾ ਲੈ ਕੇ ਗੁਰਸਿੱਖੀ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ।ਇਸ ਮੁਕਾਬਲੇ ਵਿੱਚ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਦਾ ਅਹਿਮ ਯੋਗਦਾਨ ਰਿਹਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply