ਮਾਲੇਰਕੋਟਲਾ, 31 ਮਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਸਰਕਾਰੀ ਹਾਈ ਸਕੂਲ ਜਮਾਲਪੁਰਾ ਵਿਖੇ ਦਸਵੀਂ ਦੇ ਸਾਲਾਨਾ ਨਤੀਜਿਆਂ ਵਿੱਚ ਸ਼ਾਨਦਾਰ
ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਨਗਰ ਕੋਂਸਲ ਮਾਲੇਰਕੋਟਲਾ ਦੇ ਪ੍ਰਧਾਨ ਮੁਹੰਮਦ ਇਕਬਾਲ ਫੌਜ਼ੀ ਨੇ ਸ਼ਿਰਕਤ ਕੀਤੀ।ਸਕੂਲ ਮੁੱਖੀ ਮੁਹੰਮਦ ਰਫੀਕ ਥਿੰਦ ਨੇ ਦੱਸਿਆ ਕਿ ਉਨਾਂ ਦੇ ਸਕੂਲ ਦਾ ਦਸਵੀਂ ਦਾ ਸਾਲਾਨਾ ਨਤੀਜਾ 95 ਪ੍ਰਤੀਸ਼ਤ ਰਿਹਾ ਹੈ, ਜਦੋਂ ਕਿ ਸੰਗਰੂਰ ਜ਼ਿਲੇ ਦਾ ਨਤੀਜਾ ਮੁਸ਼ਕਲ ਨਾਲ ਸਿਰਫ 42 ਪ੍ਰਤੀਸ਼ਤ ਹੀ ਰਿਹਾ ਸੀ।ਸਰਕਾਰੀ ਹਾਈ ਸਕੂਲ ਜਮਾਲਪੁਰਾ ਦੀ ਵਿਦਿਆਰਥਣ ਇੱਕਰਾ ਪੁੱਤਰੀ ਸਲਾਮਦੀਨ ਨੇ 650 ਵਿੱਚੋਂ 603 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਮੁਹੰਮਦ ਫਾਰੂਕ ਨੇ 535 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਪ੍ਰਨੀਤ ਕੌਰ ਨੇ 510 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਮੁੱਖੀ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਦਿੱਤੇ ਜਾ ਰਹੇ ਸ਼ਾਨਦਾਰ ਸਹਿਯੋਗ ਨੂੰ ਦਿੱਤਾ ਹੈ।ਉਹਨਾਂ ਨੇ ਸਕੂਲ ਦੀ ਤੰਗ ਇਮਾਰਤ ਨੂੰ ਲੈ ਕੇ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਸੰਬੰਧੀ ਨਗਰ ਕੌਂਸਲ ਦੇ ਪ੍ਰਧਾਨ ਨਾਲ ਵੀ ਗੱਲਬਾਤ ਕੀਤੀ ਅਤੇ ਪ੍ਰਧਾਨ ਫੋਜੀ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਹਨਾਂ ਸਮੱਸਿਆਵਾਂ ਦੇ ਹੱਲ੍ਹ ਲਈ ਸਕੂਲ ਦੀ ਨਵੀਂ ਇਮਾਰਤ ਲਈ ਜਗ੍ਹਾ ਦਾ ਪ੍ਰਬੰਧ ਜਲਦੀ ਹੀ ਕਰ ਦਿੱਤਾ ਜਾਵੇਗਾ।ਇਸ ਮੌਕੇ ਡਾ. ਸਲੀਮ ਜੁਬੇਰੀ, ਵਿਜੈਕਰਨ ਸਿੰਘ, ਮੁਹੰਮਦ ਸਾਬਰ, ਆਜ਼ਮ ਖਾਨ, ਸ਼੍ਰੀਮਤੀ ਸਤਵਿੰਦਰ ਕੌਰ, ਸ਼੍ਰੀਮਤੀ ਰੁਬੀਨਾ, ਸ਼੍ਰੀਮਤੀ ਕੌਸਰ ਪਰਵੀਨ, ਸ਼੍ਰੀਮਤੀ ਬੇਅੰਤ ਕੌਰ, ਸ਼੍ਰੀਮਤੀ ਖੁਸ਼ਵੀਰ ਕੌਰ, ਮਿਸ ਸ਼ਮਾ ਪਰਵੀਨ, ਸ਼੍ਰੀਮਤੀ ਪਰਮਜੀਤ ਕੌਰ, ਮੈਡਮ ਸ਼ਕੂਰਾਂ ਬੇਗਮ ਅਤੇ ਸ਼੍ਰੀਮਤੀ ਗੁਰਵਿੰਦਰ ਕੌਰ ਆਦਿ ਹਾਜ਼ਰ ਸੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media