ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਜੂਨ 1984 ਵਿੱਚ ਸ੍ਰੀ ਹਰਿਮੰਦਿਰ ਸਾਹਿਬ ਕੰਪਲੈਕਸ ਅੰਮ੍ਰਿਤਸਰ ਵਿਖੇ ਵਾਪਰੇ ਨੀਲਾਤਾਰਾ ਸਾਕੇ, ਜਿਸ ਵਿੱਚ
ਫੌਜੀ ਹਮਲੇ ਦੌਰਾਨ ਉਹ ਹਜ਼ਾਰਾਂ ਬੇਗੁਨਾਹ ਸਿੰਘ, ਸਿੰਘਣੀਆਂ, ਬੱਚੇ, ਬਜ਼ੁਰਗ, ਜੋ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਜੁੜੇ ਸਨ, ਸ਼ਹੀਦ ਹੋ ਗਏ, ਉਨ੍ਹਾਂ ਦੀ 33ਵੀਂ ਸਾਲਨਾ ਯਾਦ ਮਨਾਉਣ ਲਈ 4 ਜੂਨ ਐਤਵਾਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਕੁਲਮੋਹਨ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਸਾਕੇ ਦੀ ਯਾਦ ਵਿੱਚ, ਸ਼ੁਕਰਵਾਰ 2 ਜੂਨ ਨੂੰ ਸਵੇਰੇ ਗੁ. ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਅਤੇ 4 ਜੂਨ ਐਤਵਾਰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਦੀ ਸਮਾਪਤੀ ਉਪਰੰਤ ਗੁ. ਸੀਸ ਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਰਣਜੀਤ ਸਿੰਘ ਖਾਲਸਾ, ਭਾਈ ਭੂਪਿੰਦਰ ਸਿੰਘ ਅਨੰਦ ਦੇ ਕੀਰਤਨੀ ਜੱਥੇ ਗੁਰ ਸ਼ਬਦ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਤੇ ਹਜ਼ੂਰੀ ਢਾਡੀ ਭਾਈ ਅਮਰਿੰਦਰ ਸਿੰਘ ਤਾਲਬ ਢਾਡੀ ਪ੍ਰਸੰਗ ਰਾਹੀਂ ਨੀਲਾਤਾਰਾ ਸਾਕੇ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਜਾਣੂ ਕਰਵਾਉਣਗੇ। ਇਸ ਮੌਕੇ ਪੰਥਕ ਆਗੂ ਵੀ ਸਮਾਗਮ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਨੀਲਾਤਾਰਾ ਸਾਕੇ ਦੌਰਾਨ ਹੋਏ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾ ਦੇ ਫੁਲ ਭੇਂਟ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media