ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਸ਼ਿਆਂ ਦੇ ਨੁਕਸਾਨਾਂ ਤੋਂ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਅਤੇ ਇਸ ਸਮਾਜਿਕ ਕੁਰੀਤੀ ਤੋਂ ਆਪਣੇ ਆਪ ਨੂੰ ਦੂਰ ਰੱਖਣ ਦੇ ਲਈ ‘‘ਕੌਮਾਂਤਰੀ ਤੰਬਾਕੂ ਮੁਕਤ ਦਿਵਸ” ਦੇ ਮੌਕੇ ਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਇਹ ਦਿਵਸ ਵਿਸ਼ੇਸ਼ ਰੂਪ ਨਾਲ ਮਨਾਇਆ ਗਿਆ।ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਭਾਸ਼ਣ ਰਾਹੀਂ ਅਤੇ ਪੋਸਟਰ ਬਣਾ ਕੇ ਤੰਬਾਕੂ ਅਤੇ ਬਾਕੀ ਨਸ਼ਿਆਂ ਦੇ ਨੁਕਸਾਨਾਂ ਤੋਂ ਜਾਣੂ ਕਰਵਾਇਆ।ਦੱਸਵੀਂ ਆਈ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਅਤੇ ਦੱਸਵੀਂ ਸੀ ਦੀ ਵਿਦਿਆਰਥਣ ਸਰਗੁਨਦੀਪ ਕੌਰ ਨੇ ਆਪਣੇ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸੁਚੇਤ ਕੀਤਾ।ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਇਕ ਰੈਲੀ ਦਾ ਵੀ ਆਯੋਜਨ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿਥੇ ਨਸ਼ੇ ਸਿਹਤ ਲਈ ਹਾਨੀਕਾਰਕ ਹਨ ਉਥੇ ਪਰਿਵਾਰ ਅਤੇ ਸਮਾਜ ਦੇ ਲਈ ਵੀ ਨੁਕਸਾਨਦਾਇਕ ਹਨ।ਉਹਨਾਂ ਨੇ ਵਿਦਿਆਰਥੀਆਂ ਨੂੰ ਇਸ ਸਮਾਜਿਕ ਬੁਰਾਈ ਦੇ ਨੁਕਸਾਨਾਂ ਤੋਂ ਜਾਣੂ ਕਰਵਾਉਂਦੇ ਹੋਏ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਇਸ ਤੋਂ ਜਾਗਰੂਕ ਕਰਨ ਲਈ ਕਿਹਾ।ਇਸ ਮੌਕੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media