ਬਠਿੰਡਾ, 1 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ ) – ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ੱਰਬੇਕਾਰ ਯੋਗ ਅਧਿਆਪਕਾਂ ਦੀ ਬਦੌਲਤ ਕਾਲਜ ਦੇ ਵਿਦਿਆਰਥੀ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਲਗਾਤਾਰ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਏ (ਪੋਲੀਟੀਕਲ ਸਾਇੰਸ) ਸੈਸ਼ਨ 2016-17 ਦੇੇ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਬਾਬਾ ਫ਼ਰੀਦ ਕਾਲਜ ਦੇ ਐਮ.ਏ (ਪੋਲੀਟੀਕਲ ਸਾਇੰਸ) ਪਹਿਲਾ ਸਮੈਸਟਰ ਦੀ ਵਿਦਿਆਰਥਣ ਅਰਸ਼ਦੀਪ ਕੌਰ, ਸੰਦੀਪ ਕੌਰ, ਰੁਪਿੰਦਰ ਕੌਰ, ਹਰਪ੍ਰੀਤ ਕੌਰ ਅਤੇ ਕੋਮਲ ਰਾਣੀ ਰਾਠੀ ਨੇ 80% ਤੋਂ ਵਧੇਰੇ ਅੰਕ ਹਾਸਲ ਕੀਤੇ ਹਨ ਜਦੋਂ ਕਿ ਗਗਨਦੀਪ ਕੌਰ, ਕਿਰਨਾ ਕੌਰ ਅਤੇ ਪੁਸ਼ਪਿੰਦਰ ਕੌਰ ਨੇ 70% ਤੋਂ ਵਧੇਰੇ ਅੰਕ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ ।ਸੰਸਥਾ ਦੇ ਚੇਅਰਮੈਨ ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਹਰ ਰੋਜ਼ ਨਵੀਆਂ ਬੁਲੰਦੀਆਂ ਨੂੰ ਛੁੂਹ ਰਹੇ ਹਨ। ਕਾਲਜ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨਾਂ ਨੇ ਕਿਹਾ ਕਿ ਸੰਸਥਾ ਵਿਖੇ ਸਮੇਂ-2 ਤੇ ਕਰਵਾਏ ਜਾਂਦੇ ਵਿਸਥਾਰ ਭਾਸ਼ਣ, ਵਰਕਸ਼ਾਪਾਂ ਅਤੇ ਕਾਨਫਰੰਸਾਂ ਆਦਿ ਉਪਰਾਲੇ ਵੀ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਸਹਾਈ ਹੋ ਰਹੇ ਹਨ।ਇਸ ਤੋਂ ਇਲਾਵਾ ਆਧੁਨਿਕ ਨਵੀਨ ਅਧਿਆਪਨ ਢੰਗਾਂ (ਟੀਚਿੰਗ ਮੈਥਡੋਲੋਜੀ) ਤਹਿਤ ਕੁਇਜ਼, ਵਾਦ ਵਿਵਾਦ, ਗਰੁੱਪ ਡਿਸਕਸ਼ਨ ਅਤੇ ਪਾਵਰ ਪੁਆਇੰਟ ਪ੍ਰੈਜਨਟੇਸ਼ਨ ਵਿੱਚ ਸਰਗਰਮ ਭੂਮਿਕਾ ਨਿਭਾਅ ਕੇ ਵਿਦਿਆਰਥੀ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media