Monday, March 30, 2026

ਹੁਣ ਸਿਵਲ ਹਸਪਤਾਲ ’ਚ ਗਰੀਬਾਂ ਨੂੰ ਮਿਲਣਗੀਆਂ ਸੁਪਰ ਸ਼ਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ – ਬ੍ਰਹਮ ਮਹਿੰਦਰਾ

ਐਡਵਾਂਸਡ ਕੈਂਸਰ ਹਸਪਤਾਲ ਵਿਖੇ ਕੀਤਾ ਸੱਸਤੀ ਰਸੋਈ ਦਾ ਉਦਘਾਟਨ
ਬਠਿੰਡਾ, 2 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਬ੍ਰਹਮ

ACD Systems Digital Imaging
ACD Systems Digital Imaging

ਮਹਿੰਦਰਾ ਨੇ ਦੱਸਿਆ ਕਿ ਸੂਬੇ ਭਰ ’ਚ ਸਿਵਲ ਹਸਪਤਾਲਾਂ ਵਿਖੇ ਸੁਪਰਸਪੈਸ਼ਲਿਸਟ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਦੇ ਹੋਏ ਪ੍ਰਾਈਵੇਟ ਹਸਪਤਾਲਾਂ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਸਿਵਲ ਹਸਪਤਾਲਾਂ ਵਿਖੇ ਮਰੀਜ਼ਾਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਉਪਰਾਲੇ ਤਹਿਤ ਬਠਿੰਡਾ ਸਿਵਲ ਹਸਪਤਾਲ ਵਿਖੇ ਮੈਕਸ ਹਸਪਤਾਲ ਬਠਿੰਡਾ ਦੇ ਸੁਪਰਸਪੈਸ਼ਲਿਸਟ ਡਾਕਟਰ ਹਰ ਰੋਜ਼ ਦੁਪਹਿਰ 12 ਤੋਂ 2 ਵਜੇ ਤੱਕ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨਗੇ।ਆਪਣੇ ਬਠਿੰਡਾ ਦੌਰੇ ਦੌਰਾਨ ਐਡਵਾਂਸਡ ਕੈਂਸਰ ਹਸਪਤਾਲ ਮਾਨਸਾ ਰੋਡ ਬਠਿੰਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਬਠਿੰਡਾ ਸਿਵਲ ਹਸਪਤਾਲ ਵਿਖੇ ਹਰ ਸੋਮਵਾਰ, ਮੰਗਲਵਾਰ ਅਤੇ ਸ਼ਨੀਵਾਰ ਨੂੰ ਦਿਲ ਦੇ ਰੋਗਾਂ ਦੇ ਮਾਹਿਰ, ਬੁੱਧਵਾਰ ਨੂੰ ਕਿਡਨੀ ਦੇ ਰੋਗਾਂ ਦੇ ਮਾਹਿਰ, ਵੀਰਵਾਰ ਨੂੰ ਪੇਟ ਦੀਆਂ ਬਿਮਾਰੀਆਂ ਅਤੇ ਸ਼ੂਗਰ ਦੀ ਬਿਮਾਰੀ ਦੇ ਮਾਹਰ ਅਤੇ ਸ਼ੁੱਕਰਵਾਰ ਨੂੰ ਦਿਮਾਗ ਦੇ ਰੋਗਾਂ ਦੇ ਮਾਹਿਰ ਓ.ਪੀ.ਡੀ ਲਗਾਉਣਗੇ।ਉਨ੍ਹਾਂ ਦੱਸਿਆ ਕਿ ਮੈਕਸ ਹਸਪਤਾਲ ਦੇ ਮਾਹਰ ਡਾਕਟਰ ਇਹ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣਗੇ ਤਾਂ ਜੋ ਗਰੀਬ ਮਰੀਜ਼ਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਬ੍ਰਹਮ ਮਹਿੰਦਰਾ ਨੇ ਜਿਥੇ ਦੌਰਾ ਕੀਤਾ ਉਥੇ ਹੀ ਉਨ੍ਹਾਂ ਨੇ ਬਠਿੰਡਾ ਮੀਡੀਆ ਤੋਂ ਦੂਰੀ ਵੱਟੀ ਰੱਖੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਕੋਈ  ਵਾਰਤਾ ਨਹੀ ਕੀਤੀ।
ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਿਵਲ ਹਸਪਤਾਲ ਲੁਧਿਆਣਾ ਵਿਖੇ ਸ਼ੁਰੂ ਕੀਤਾ ਗਿਆ ਸੀ ਜਿੱਥੇ ਮਰੀਜ਼ਾਂ ਨੂੰ ਕਾਫ਼ੀ ਰਾਹਤ ਮਿਲੀ ਹੈ।ਹੁਣ ਬਠਿੰਡਾ ਵਿਖੇ ਵੀ ਸ਼ੁਰੂ ਕਰਨ ਤੋਂ ਬਾਅਦ ਇਸ ਸਹੂਲਤ ਨੂੰ ਸੂਬੇ ਦੇ ਹੋਰ ਜ਼ਿਲ੍ਹਿਆਂ ਵਿਚ ਵੀ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮੰਤਵ ਮਰੀਜ਼ਾਂ ਨੂੰ ਹਰ ਪ੍ਰਕਾਰ ਦੇ ਮਾਹਿਰਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ।ਬ੍ਰਹਮ ਮਹਿੰਦਰਾ ਨੇ ਮੈਕਸ ਹਸਪਤਾਲ ਬਠਿੰਡਾ ਵਿਖੇ ਕੈਂਸਰ ਦੀ ਬਿਮਾਰੀ ਤੋਂ ਮੁਕਤ ਹੋਏ ਮਰੀਜ਼ਾਂ ਲਈ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਲੋਕਾਂ ਨੂੰ ਪ੍ਰੇਰਿਆ ਕਿ ਉਹ ਜੀਵਣ ਪ੍ਰਤੀ ਸਕਾਰਾਤਮਕ ਸੋਚ, ਕਸਰਤ, ਚੰਗੀ ਖ਼ੁਰਾਕ ਅਤੇ ਦਵਾਈਆਂ ਨਾਲ ਕੈਂਸਰ ’ਤੇ ਕਾਬੂ ਪਾ ਸਕਦੇ ਹਨ।
ਉਨ੍ਹਾਂ ਨੇ ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਉਥੇ ਦਾਖਲ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਪੁਨੀਤ ਗਿਰਧਰ, ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਸ਼ੇਨਾ ਅਗਰਵਾਲ, ਸਿਵਲ ਸਰਜਨ ਡਾ. ਆਰ.ਐਸ ਰੰਧਾਵਾ ਅਤੇ ਹੋਰ ਮੁੱਖ ਸ਼ਖਸੀਅਤਾਂ ਹਾਜ਼ਰ ਸਨ। ਐਡਵਾਂਸਡ ਕੈਂਸਰ ਹਸਪਤਾਲ ਮਾਨਸਾ ਰੋਡ ਬਠਿੰਡਾ ਵਿਖੇ ਬ੍ਰਹਮ ਮਹਿੰਦਰਾ ਨੇ ਹਸਪਤਾਲ ’ਚ ਦਾਖ਼ਲ ਮਰੀਜ਼ਾਂ ਲਈ ਸਸਤੀ ਰਸੋਈ ਸਹੂਲਤ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਨੇ ਸਸਤੀ ਰੋਟੀ ਦੀ ਕੰਟੀਨ ਵਿਚ ਲੱਗੇ ਦਾਨ ਪਾਤਰ ’ਚ ਆਪਣਾ ਯੋਗਦਾਨ ਵੀ ਪਾਇਆ। ਸਸਤੀ ਰਸੋਈ ਵਿਖੇ ਹਸਪਤਾਲ ’ਚ ਦਾਖਲ ਮਰੀਜ਼ਾ ਨੂੰ ਮੁਫ਼ਤ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ 10 ਰੁਪਏ ਪ੍ਰਤੀ ਥਾਲੀ ਦੇ ਹਿਸਾਬ ਨਾਲ ਖਾਣਾ ਮੁਹੱਈਆ ਕਰਵਾਇਆ ਜਾਵੇਗਾ।ਹਸਪਤਾਲ ਦੇ ਡਾਇਰੈਕਟਰ ਡਾ. ਆਰ.ਕੇ ਮਹਾਜਨ ਨੂੰ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਸਸਤੀ ਰਸੋਈ ਵਿਖੇ ਖਾਣੇ ਦੀ ਸ਼ੁਧਤਾ ਦਾ ਖਾਸ ਖਿਆਲ ਰੱਖਿਆ ਜਾਵੇ।ਮਹਿੰਦਰਾ ਨੇ ਹਸਪਤਾਲ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨੂੰ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦਾ ਵੀ ਜਾਇਜ਼ਾ ਲਿਆ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply