Tuesday, March 17, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਇਨਾਮ ਵੰਡ ਸਮਾਗਮ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ PPN0206201721ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਬਾਰ੍ਹਵੀਂ ਦੇ ਨਤੀਜਿਆਂ ਦੀ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੇ ਆਡੀਟੋਰੀਅਮ ਵਿੱਚ ਇਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਵਿੰਦਰ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੁੱਖ ਮਹਿਮਾਨ ਅਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜੀ ਆਇਆ ਆਖਿਆ ਅਤੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ ਭਵਿਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਹੋਇਆ।ਇਸ ਮੌਕੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਇਹਨਾਂ ਨਤੀਜਿਆਂ ਵਿੱਚ ਮੈਡੀਕਲ ਵਿੱਚ ਜਤਿਨ ਸਪਰਾ ਨੇ 97 ਫੀਸਦੀ, ਦੀਕਸ਼ਾ ਸਪਰਾ ਨੇ ਨਾਨ ਮੈਡੀਕਲ ਵਿੱਚੋਂ 96.2 ਫੀਸਦੀ, ਕਾਮਰਸ ਵਿੱਚ ਸਿਮਰਪ੍ਰੀਤ ਕੌਰ, ਹਰਸ਼ਲੀਨ ਕੌਰ ਅਤੇ ਸਿਮਰਨਜੀਤ ਕੌਰ ਨੇ 95.8 ਫੀਸਦੀ ਅਤੇ ਹਿਊਮੈਨਟੀਜ਼ ਵਿੱਚੋਂ ਸੰਦੀਪ ਕੌਰ ਨੇ 92.2 ਫੀਸਦੀ ਅੰਕ ਹਾਸਲ ਕੀਤੇ ਸਨ।ਇਹਨਾਂ ਵਿਦਿਆਰਥੀਆਂ ਨੂੰ ਮੈਡਲ, ਗੁਟ ਘੜੀਆਂ, ਮੋਮੈਂਟੋ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।ਸੀ.ਬੀ.ਐਸ.ਈ ਦੀ ਸਲਾਨਾ ਪ੍ਰੀਖਿਆ ਵਿੱਚ ਸਕੂਲ ਦੇ 285 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਵਿੱਚੋਂ 11 ਵਿਦਿਆਰਥੀਆਂ ਨੇ 95 ਫੀਸਦੀ, 43 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉਪਰ ਅਤੇ 43 ਵਿਦਿਆਰਥੀਆਂ ਨੇ 85 ਫੀਸਦੀ ਤੋਂ ਉਪਰ ਅੰਕ ਪ੍ਰਾਪਤ ਕੀਤੇ।PPN0206201722ਇਹਨਾਂ ਸਾਰੇ ਵਿਦਿਆਰਥੀਆਂ ਨੂੰ ਇਨਾਮ ਵੰਡ ਸਮਾਰੋਹ ਵਿੱਚ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਦੀ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਦੀਆਂ ਉਚ ਪ੍ਰਸ਼ਾਸਨਿਕ ਅਹੁਦੇ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਮਿਹਨਤ ਸਫਲਤਾ ਦੀ ਕੁੰਜੀ ਹੈ ਜੋ ਮਨੁੱਖ ਨੂੰ ਬੁਲੰਦੀਆਂ ਤੇ ਪਹੁੰਚਾਦੀ ਹੈ।ਮੁੱਖ ਮਹਿਮਾਨ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮਾਰੋਹ ਵਿੱਚ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾਵਾਂ ਸ੍ਰੀਮਤੀ ਰੇਨੂ ਆਹੂਜਾ, ਸ੍ਰੀਮਤੀ ਨਿਸਚਿੰਤ ਕਾਹਲੋਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਸਕੂਲ ਦੇ ਟੇਬਲ ਟੈਨਿਸ ਹਾਲ ਦਾ ਉਦਘਾਟਨ ਕੀਤਾ ਗਿਆ।ਸਕੂਲ ਮੈਂਬਰ ਇੰਚਾਰਜ ਨਵਪ੍ਰੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸਵਿੰਦਰ ਸਿੰਘ ਕੱਥੂਨੰਗਲ, ਸੰਤੋਖ ਸਿੰਘ ਸੇਠੀ, ਨਿਰੰਜਨ ਸਿੰਘ, ਹਰਚੰਦ ਸਿੰਘ ਬੇਦੀ, ਅਜੀਤ ਸਿੰਘ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply