Wednesday, June 17, 2026

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਭਾਈ ਜਸਬੀਰ ਸਿੰਘ ਹੋਏ ਸੇਵਾ ਮੁਕਤ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਕਾਫੀ ਲੰਬੇ ਸਮੇਂ ਤੋਂ ਬੜੀ ਮਿਹਨਤ ਅਤੇ ਲਗਨ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਲਰਕ ਦੀ ਸੇਵਾ ਨਿਭਾਉਣ ਭਾਈ ਜਸਬੀਰ ਸਿੰਘ ਸੇਵਾ ਮੁਕਤ ਹੋ ਗਏ ਹਨ।ਗਿ. ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੇਵਾ ਮੁਕਤ ਹੋਏ ਭਾਈ ਜਸਬੀਰ ਸਿੰਘ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਅਤੇ ਅੱਗੇ ਲਈ ਗੁਰਮਤਿ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।ਉਨਾਂ ਨੇ ਆਖਿਆ ਹੈ ਪ੍ਰੋ: ਮਨਜੀਤ ਸਿੰਘ ਤੋਂ ਲੈ ਕੇ ਹੁਣ ਤੱਕ ਸੇਵਾ ਕਰਦੇ ਆ ਰਹੇ ਜਸਬੀਰ ਸਿੰਘ ਨੇ ਆਪਣੀ ਡਿਊਟੀ ਸਮੇਂ ਕਦੇ ਵੀ ਕਿਸੇ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ। ਇਸ ਸਮੇਂ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਬਾਬਾ ਸ਼ਿੰਦਾ ਸਿੰਘ ਹਜੂਰ ਸਾਹਿਬ ਵਾਲੇ, ਇੰਚਾਰਜ ਗੁਰਬਚਨ ਸਿੰਘ, ਇੰਚਾਰਜ ਸੁਖਦੇਵ ਸਿੰਘ, ਸਤਿੰਦਰਪਾਲ ਸਿੰਘ ਨਿੱਜੀ ਸਹਾਇਕ, ਭੁਪਿੰਦਰ ਸਿੰਘ ਨਿੱਜੀ ਸਹਾਇਕ, ਮਨਜਿੰਦਰ ਸਿੰਘ ਕਲੱਰਕ, ਗੁਰਵਿੰਦਰ ਸਿੰਘ, ਗੁਰਵਿੰਦਰ ਸਿੰਘ ਕੰਪਿਊਟਰ ਉਪਰੇਟਰ, ਦਵਿੰਦਰ ਸਿੰਘ, ਗਗਨਦੀਪ ਸਿੰਘ, ਨਿਸ਼ਾਨ ਸਿੰਘ ਆਦਿ ਵੀ ਮੌਜੂਦ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply