ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੇ
ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਵੱਲੋਂ ਐਲਾਨੇ ਗਏ 10ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜੇ ’ਚ 100 ਫ਼ੀਸਦੀ ਨਤੀਜਾ ਹਾਸਲ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਦੁਆਰਾ ਪ੍ਰੀਖਿਆ ’ਚ ਹਾਸਲ ਕੀਤੇ ਗਏ 100 ਫ਼ੀਸਦੀ ਨਤੀਜੇ ’ਤੇ ਮੁਬਾਰਕਬਾਦ ਦਿੰਦਿਆ ਕਾਰਜਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਦੀ ਸ਼ਲਾਘਾ ਕੀਤਾ।ਕਾਰਜਕਾਰੀ ਪ੍ਰਿੰ: ਕਮਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ 166 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਸ ’ਚ 9 ਵਿਦਿਆਰਥੀਆਂ ਜਿਨ੍ਹਾਂ ’ਚੋਂ ਗੁਰਪ੍ਰੀਤ ਸਿੰਘ, ਪ੍ਰਿੰਸਪਾਲ ਸਿੰਘ, ਸਹਿਜ਼ਲ ਸ਼ਰਮਾ, ਪ੍ਰਿੰਸ ਕੁਮਾਰ, ਯੁਵਰਾਜ, ਦਿਲਪ੍ਰੀਤ ਸਿੰਘ, ਦਿਪਾਸ਼ੂੰ, ਜੈਪਾਲ ਸਿੰਘ ਅਤੇ ਦਿਲਜੀਤ ਕੌਰ ਨੇ 10 ਸੀ. ਜੀ. ਪੀ. ਏ. ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਜਦ ਕਿ 24 ਵਿਦਿਆਰਥੀਆਂ 9.1 ਅਤੇ ਇਸ ਤੋਂ ਵਧੇਰੇ ਸੀ.ਜੀ.ਪੀ.ਏ ਪ੍ਰਾਪਤ ਕੀਤਾ।ਉਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਟਾਫ਼ ਦੀ ਮਿਹਨਤ ਨੂੰ ਸਲਾਹਿਆ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media