Saturday, October 10, 2026

ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ਉਪਰ ਚੱਲਣ ਦੀ ਲੋੜ- ਸੰਤ ਦਾਦੂਵਾਲ

ਬਠਿੰਡਾ, 4 ਜੂਨ (ਪੰਜਾਬ ਪੋਸਟ – ਅਵਤਾਰ ਸ਼ਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 1984 ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ PPN0406201704ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਉਪਰ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਅਨੇਕਾਂ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਨੂੰ ਤਿੰਨ ਦਿਨਾਂ ਗੁਰਮਤਿ ਕੀਰਤਨ ਦਰਬਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕ ਵਾੜੀ ਸਾਹਿਬ, ਨੇੜੇ ਗੁਰੂ ਗੋਬਿੰਦ ਸਿੰਘ ਨਗਰ ਗਲੀ ਨੰਬਰ 10 ਵਿਖੇ ਮਨਾਇਆ ਗਿਆ।ਸਰਬੱਤ ਖਾਲਸਾ ਵਲੋਂ ਨਿਯੁੱਕਤ ਹੋਏ ਭਾਈ ਬਾਬਾ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਾਲਿਆਂ ਵਲੋਂ ਆਪਣੇ ਜਥੇ ਸਮੇਤ ਹਾਜ਼ਰੀ ਭਰਦਿਆ ਉਨ੍ਹਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੇ ਹੋਏ ਪਤਿਤਪੁਣੇ ਅਤੇ ਮਾਰੂ ਨਸ਼ੇ ਨੂੰ ਤਿਆਗ ਕੇ ਗੁਰੂ ਦੇ ਲੜ੍ਹ ਲੱਗਣ ਅੰਤ ਵਿਚ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲੇ ਨੇ ਸਿੱਖ ਇਤਿਹਾਸ ਅਤੇ ਮੌਜੂਦਾ ਹਾਲਤਾਂ ਅਤੇ ਅਰਦਾਸ ਬਾਰੇ ਵੀ ਸੰਗਤਾਂ ਨੂੰ ਜਾਣੂ ਕਰਵਾਇਆ।ਵੀਹਵੀਂ ਸਦੀ ਦੇ ਮਹਾਨ ਸਿੱਖ ਯੋਧੇ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਬਾਕੀ ਸਿੰਘਾਂ ਦੀ ਲਾਸਾਨੀ ਸ਼ਹਾਦਤ ਦਾ ਜ਼ਿਕਰ ਕੀਤਾ। ਸੰਤ ਦਾਦੂਵਾਲ ਨੇ ਕਿਹਾ ਕਿ ਅੱਜ ਸਾਨੂੰ ਗੁਰੂ ਸਾਹਿਬਾਨਾਂ ਅਤੇ ਸਿੰਘਾਂ ਸ਼ਹੀਦਾਂ ਦੇ ਪਾਏ ਪੁਰਨਿਆਂ ਉਪਰ ਚੱਲਣ ਦੀ ਲੋੜ ਹੈ।ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਵੀ ਵਰਨਣ ਕੀਤਾ।
ਸਮਾਗਮ ਮੌਕੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨ ਵੀ ਕੀਤਾ ਗਿਆ।ਬਾਅਦ ਦੁਪਹਿਰ  ਅੰਮ੍ਰਿਤ ਸੰਚਾਰ ਮੌਕੇ ਪੰਜ ਪਿਅਰਿਆਂ ਵਲੋਂ ਸਿੰਘ ਸਿੰਘਣੀਆਂ ਨੂੰ ਅੰਮ੍ਰਿਤ ਦੀ ਦਾਤ ਵੀ ਛਕਾਈ ਗਈ।ਸਮਾਗਮ ਦੀ ਸ਼ੁਰੂਆਤ ਸ਼ਹਿਰ ਦੇ ਰਾਗੀ ਜੱਥਿਆਂ ਵਲੋਂ ਸ਼ਬਦ ਕੀਰਤਨ ਨਾਲ ਕੀਤੀ ਗਈ।ਢਾਡੀ ਜਥਾ ਭਾਈ ਰਣਜੀਤ ਸਿੰਘ ਮੌੜਮੰਡੀ ਵਾਲਿਆਂ ਨੇ ਸਿੱਖ ਇਤਿਹਾਸ ਸਬੰਧੀ ਢਾਡੀ ਵਾਰਾਂ ਨਾਲ ਸੰਗਤਾਂ ਵਿਖੇ ਹਾਜ਼ਰੀ ਲਗਵਾਈ ਗਈ।ਉਨ੍ਹਾਂ ਨਾਲ ਪੰਥਕ ਸੇਵਾ ਲਹਿਰ ਦੇ ਅਹੁੱਦੇਦਾਰ ਤੋਂ ਇਲਾਵਾ ਭਾਈ ਗੁਰਦੀਪ ਸਿੰਘ ਬਰਾੜ, ਵਰਿੰਦਰ ਸਿੰਘ ਬੱਲਾ, ਗਮਦੂਰ ਸਿੰਘ, ਬਾਬਾ ਸੁਖਦੇਵ ਸਿੰਘ ਜੋਗਾਨੰਦ, ਯਾਦਵਿੰਦਰ ਸਿੰਘ ਬਰਾੜ, ਜਸਕਰਨ ਸਿੰਘ ਸਿਵੀਆਂ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ, ਪ੍ਰੀਤਮ ਸਿੰਘ ਸਾਹਨੀ, ਸੁਖਬੀਰ ਸਿੰਘ ਬਿੱਟੂ, ਤੇਜਾ ਸਿੰਘ ਬਰਾੜ ਦੀਪ ਨਗਰ, ਰਮਨਦੀਪ ਸਿਘ ਰਮੀਤਾ, ਸੁਰਜੀਤ ਸਿੰਘ ਬਰਾੜ ਐਨ.ਐਫ.ਐਲ ਆਦਿ ਹੋਰ ਵੀ ਪਤਵੰਤੇ ਸੱਜਣਾਂ ਨੇ ਇਸ ਸਮਾਗਮ ਦੀ ਚੜ੍ਹਦੀ ਕਲਾ ਲਈ ਸਿਰਕਤ ਕੀਤੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply