ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਸੰਧੂ) – ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਚਨਹਾਰੇ, ਸ਼ਾਂਤੀ ਦੇ ਪੁੰਜ ਅਤੇ ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜੁਨ
ਦੇਵ ਜੀ ਦੇ ਸ਼ਹੀਦੀ ਪੂਰਬ ਨੂੰ ਸਮਰਪਿਤ ਭੱਲਾ ਕਲੋਨੀ ਛੇਹਰਟਾ ਸਥਿਤ ਬ੍ਰਦਰਜ਼ ਮੋਬਾਇਲ ਪੁਆਇੰਟ ਤੇ ਜਗਜੀਤ ਏ.ਸੀ ਰਿਪੇਅਰ ਸੈਂਟਰ ਦੇ ਗੁਰੂ ਘਰ ਦੇ ਅਨਿੰਨ ਸੇਵਕਾਂ ਮਲਕੀਤ ਸਿੰਘ ਤੇ ਜਗਜੀਤ ਸਿੰਘ ਦੇ ਵਲੋਂ ਇਲਾਕਾ ਨਿਵਾਸੀਆਂ ਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਅਤੁੱਟ ਲੰਗਰਾਂ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਵਿਕਰਮਜੀਤ ਸਿੰਘ, ਸੁਰਜੀਤ ਸਿੰਘ। ਦੀਪਕ, ਆਸ਼ੀਸ਼, ਹਰਜੀ, ਰੋਮੀ, ਸ਼ੈਫੀ ਸੰਧੂ, ਜਸਪ੍ਰੀਤ ਸਿੰਘ, ਜਗਜੀਤ ਸਿੰਘ, ਆਲਮਵੀਰ ਸਿੰਘ, ਪ੍ਰਮਜੀਤ ਸਿੰਘ, ਪੁਨੀਤ ਤੇ ਅੰਗਦ ਦੇ ਵਲੋਂ ਜਲ ਤੇ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਗਈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media