ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਸੰਧੂ) – ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਐਸਸੀਐਸਟੀ ਵਿੰਗ ਦੇ ਸਾਬਕਾ ਜਨਰਲ ਸਕੱਤਰ ਤੇ ਉਘੇ ਕਾਂਗਰਸੀ ਆਗੂ ਗੁਰਿੰਦਰ ਸਿੰਘ ਸਾਬੀ ਗਿੱਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵੱਖ ਵੱਖ ਸਕੂਲਾਂ, ਕਾਲਜ਼ਾਂ ਤੇ ਯੂਨਿਵਰਸਿਟੀਆਂ ਦੇ ਵਿਚ ਦਾਖਲੇ ਦਾ ਸੀਜ਼ਨ ਜੋਰਾਂ ‘ਤੇ ਹੈ।ਜਿਸ ਕਰ ਕੇ ਅਨਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਨੂੰ ਦਾਖਲਾ ਲੈਣ ਲਈ ਐਸਸੀ ਸਰਟੀਫਿਕੇਟ, ਪੰਜਾਬ ਰਾਜ ਵਸਨੀਕ ਸਰਟੀਫਿਕੇਟ ਤੇ ਘੱਟ ਆਮਦਨ ਸਰਟੀਫਿਕੇਟ ਵਰਗੇ ਅਹਿਮ ਦਸਤਾਵੇਜ਼ ਦੇਣੇ ਜਰੂਰੀ ਹੁੰਦੇ ਹਨ ਤਾਂ ਜੋ ਸਰਕਾਰੀ ਸਹੂਲਤਾਂ ਦਾ ਲਾਹਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਫਸੋਸ ਦੀ ਗੱਲ ਕਿ ਉੱਚ ਵਿਦਿਆ ਹਾਸਲ ਕਰਨ ਲਈ ਆਨਲਾਈਨ ਦਾਖਲਾ ਪ੍ਰਣਾਲੀ ਦਾ ਸਮਾਂ ਘੱਟ ਹੋਣ ਕਾਰਨ ਕਈ ਵਿਦਿਆਰਥੀ ਸਰਟੀਫੀਕੇਟ ਨਾ ਬਣ ਸਕਣ ਕਰ ਕੇ ਇਸ ਯੋਜਨਾ ਤੋਂ ਵਾਂਝੇ ਰਹਿ ਜਾਂਦੇ ਹਨ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਦਸਤਾਵੇਜ਼ਾਂ ਨੂੰ ਘੱਟ ਤੋਂ ਘੱਟ ਸਮੇਂ ਵਿਚ ਇਕੋ ਵਾਰ ਬਣਾ ਕੇ ਦੇਣਾ ਲਾਜ਼ਮੀ ਕੀਤਾ ਜਾਵੇ, ਤਾਂ ਜੋ ਵਿਦਿਆਰਥੀ ਇਸ ਖੱਜਲ ਖੁਆਰੀ ਤੋਂ ਬਚ ਸਕਣ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media