ਸਮਰਾਲਾ, 5 ਜੂਨ (ਪੰਜਾਬ ਪੋਸਟ – ਕੰਗ) – ਇਥੋ ਨਜਦੀਕ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਦੀ ਰਹਿਨੁਮਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਅਤੇ ਨੌਜਵਾਨ ਕਹਾਣੀਕਾਰ ਸੰਦੀਪ ਤਿਵਾੜੀ ਨੇ ਸਾਂਝੇ ਰੂਪ ਵਿੱਚ ਸਕੂਲ ਅਹਾਤੇ ਵਿੱਚ ਪੌਦੇ ਲਗਾਏ।ਇਸ ਮੌਕੇ ਸਕੂਲ ਇੰਚਾਰਜ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਸਾਨੂੰ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਅੱਜ ਸਾਡੀ ਹਵਾ, ਪਾਣੀ ਤੇ ਧਰਤੀ ਮਨੁੱਖੀ ਕਿਰਿਆਵਾਂ ਕਰਕੇ ਪਲੀਤ ਹੋ ਚੁੱਕੀ ਹੈ। ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਹਰ ਮਨੁੱਖ ਆਪਣੀ ਜਿੰਦਗੀ ਵਿੱਚ ਘੱਟੋ-ਘੱਟ ਦੋ ਰੁੱਖ ਜ਼ਰੂਰ ਲਗਾਵੇ।ਇਸ ਮੌਕੇ ਸੰਦੀਪ ਤਿਵਾੜੀ ਨੇ ਬੱਚਿਆਂ ਨੂੰ ਕਿਹਾ ਕਿ ਸਾਰੇ ਬੱਚੇ ਇੱਕ ਇੱਕ ਪੌਦਾ ਲਾਉਣ ਦੇ ਨਾਲ ਨਾਲ ਉਨ੍ਹਾਂ ਦੀ ਸਾਂਭ ਸੰਭਾਲ ਦਾ ਜਿੰਮਾ ਵੀ ਚੁੱਕੇ। ਉਨ੍ਹਾਂ ਇਹ ਵੀ ਕਿਹਾ ਕਿ ਜਿਆਦਾ ਗਿਣਤੀ ਵਿੱਚ ਪੌਦੇ ਲਾਉਣ ਨਾਲ ਲਾਏ ਪੌਦਿਆਂ ਦੀ ਸਾਂਭ ਸੰਭਾਲ ਕਰਨੀ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਉਨ੍ਹਾਂ ਨੇ ਬੱਚਿਆਂ ਨਾਲ ਸਬੰਧਿਤ ਸਕੂਲ ਲਾਇਬਰੇਰੀ ਲਈ 35 ਕਿਤਾਬਾਂ ਦਾਨ ਕੀਤੀਆਂ। ਸਕੂਲ ਇੰਚਾਰਜ ਸੰਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਜਿਹੜਾ ਵਿਦਿਆਰਥੀ ਬੂਟਿਆਂ ਦੀ ਸਹੀ ਢੰਗ ਨਾਲ ਸੰਭਾਲ ਕਰਨਗੇ, ਉਨਾਂ ਦਾ ਸਕੂਲ ਵੱਲੋਂ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਮੈਡਮ ਪਰਮਿੰਦਰ ਕੌਰ, ਲਖਬੀਰ ਕੌਰ, ਊਸ਼ਾ ਕੁਮਾਰੀ ਰਿਟਾ: ਅਧਿਆਪਕਾ ਅਤੇ ਸਕੂਲ ਵਿਦਿਆਰਥੀ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …