ਧੂਰੀ, 6 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਗਰੀਨ ਕਾਰਪਸ ਈਕੋ ਕਲੱਬ ਦੇ
ਅਧੀਨ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ।ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਵੱਲੋਂ ਇਨਾਮ ਵੰਡੇ ਗਏ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿਹਤਮੰਦ ਵਾਤਾਵਰਣ ਦੀ ਰਚਨਾ ਕਰਨ ਦਾ ਸੁਨੇਹਾ ਵੀ ਦਿੱਤਾ।ਉਨਾਂ੍ਹ ਕਿਹਾ ਕਿ ਦਿਨੋ-ਦਿਨ ਵੱਧ ਰਹੀ ਗਰਮੀ ਕਾਰਨ ਮਨੁੱਖੀ ਗਤੀਵਿਧੀਆਂ ਦਾ ਵਾਤਾਵਰਣ ਵਿਰੋਧੀ ਹੋਣਾ ਹੈ।ਸਕੂਲ ਬੱਚਿਆਂ ਵੱਲੋਂ ਵਾਤਾਵਰਣ ਨੂੰ ਬਚਾਉਣ ਲਈ ਇੱਕ ਰੈਲੀ ਵੀ ਕੱਢੀ ਗਈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media