ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਸੀ.ਬੀ.ਐਸ.ਈ ਦੱਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਸਕੂਲ਼
ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਦੱਸਿਆ ਕਿ 2016-17 ਦੀ ਇਸ ਪ੍ਰੀਖਿਆ ਵਿੱਚ ਬੈਠੇ ਸਾਰੇ ਦੇ ਸਾਰੇ ਵਿਦਿਆਰਥੀ ਕਾਮਯਾਬ ਰਹੇ ਹਨ।ਉਨਾਂ ਦੱਸਿਆ ਕਿ 79 ਵਿਦਿਆਰਥੀਆਂ ਨੇ ਸਾਰੇ ਵਿਸ਼ਿਆਂ ਵਿੱਚ 10 ਸੀ.ਜੀ.ਪੀ.ਏ ਗਰੇਡ ਹਾਸਲ ਕੀਤਾ ਹੈ।ਇਸ ਤੋਂ ਇਲਾਵਾ 86 ਵਿਦਿਆਰਥੀਆਂ ਨੇ 9.8 ਤੋਂ ਵੱਧ, 92 ਨੇ 9.6, 97 ਨੇ 9.5, 100 ਨੇ 9.3, 107 ਨੇ 9.1 ਅਤੇ 116 ਨੇ 9.0 ਤੋਂ ਵੱਧ ਸੀ.ਜੀ.ਪੀ.ਏ ਗਰੇਡ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਇਸ ਸ਼ਾਨਦਾਰ ਸਫਲਤਾ `ਤੇ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿਤੀ ਹੈ।ਡੀ.ਏ.ਵੀ ਪ੍ਰਬੰਧਕੀ ਸਮਿਤੀ ਦਿਲੱੀ ਦੇ ਪ੍ਰਧਾਨ ਸ਼੍ਰੀ ਡਾ. ਪੂਨਮ ਸੂਰੀ, ਡੀ.ਏ.ਵੀ ਸਮਿਤੀ ਨਵੀਂ ਦਿੱਲੀ ਦੇ ਡਾਇਰੈਕਟਰ ਪਬਲਿਕ ਸਕੂਲਜ਼-1, ਜੇ.ਪੀ ਸ਼ੁਰ, ਸਕੂਲ ਕਮੇਟੀ ਦੇ ਚੇਅਰਮੈਨ ਡਾ. ਵੀ.ਪੀ ਲੱਖਣਪਾਲ, ਖੇਤਰੀ ਮੈਨੇਜਰ ਡਾ. ਨੀਲਮ ਕਾਮਰਾ ਅਤੇ ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿਤੀਆਂ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media