Tuesday, July 21, 2026

ਕੈਬਨਿਟ ਮੰਤਰੀ ਸਿੱਧੂ ਵਲੋਂ ਅੰਮ੍ਰਿਤਸਰ ਵਿਖੇ ਕਰਨਗੇ ਸਾਂਝੀ ਰਸੋਈ ਦੀ ਸ਼ੁਰੂਆਤ 10 ਜੂਨ ਨੂੰ

10 ਰੁਪਏ ‘ਚ ਆਮ ਲੋਕਾਂ ਨੂੰ ਮਿਲੇਗਾ ਸਵਾਦਲਾ ਤੇ ਪੋਸ਼ਟਿਕ ਭੋਜਨ
ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਆਮ ਪਬਲਿਕ ਨੂੰ ਸਵਾਦਲਾ ਤੇ ਪੋਸ਼ਟਿਕ ਭੋਜਨ ਮੁਹੱਈਆ Navjot Sidhuਕਰਵਾਉਣ ਲਈ ਸਾਂਝੀ ਰਸੋਈ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਵਿਅਕਤੀ ਭੁੱਖੇ ਪੇਟ ਨਾ ਰਹੇ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ (ਆਈ.ਏ.ਐਸ) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਦੇ ਦਾਨੀ ਵਿਅਕਤੀਆਂ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ 10 ਜੂਨ ਨੂੰ ਸਾਂਝੀ ਰਸੋਈ (ਅੰਮ੍ਰਿਤਸਰ ਦਾ ਸਵਾਦ) ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਆਮ ਨਾਗਰਿਕਾਂ ਨੂੰ 10 ਰੁਪਏ ਵਿੱਚ ਖਾਣਾ ਦਿੱਤਾ ਜਾਵੇਗਾ।ਇਹ ਆਉਟਲੈਟ ਗੁਰੂ ਨਾਨਕ ਦੇਵ ਹਸਪਤਾਲ ਮਜੀਠਾ ਰੋਡ ਅਤੇ ਸਿਵਲ ਹਸਪਤਾਲ ਵਿਖੇ ਸ਼ੁਰੂ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸੰਘਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 10 ਜੂਨ ਨੂੰ ਦੁਪਹਿਰ 12:30 ਵਜੇ ਗੁਰੂ ਨਾਨਕ ਦੇਵ ਹਸਪਤਾਲ ਮਜੀਠਾ ਰੋਡ ਵਿਖੇ ਸਾਂਝੀ ਰਸੋਈ ਦਾ ਸ਼ੁਭਅਰੰਭ ਕਰਨਗੇ।ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਦਾਨੀ ਪੁਰਸ਼ਾਂ ਨੂੰ ਇਸ ਮੌਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕੰਮ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਚਲਾਉਣ ਲਈ ਸਾਰੇ ਸ਼ਹਿਰ ਵਾਸੀਆਂ ਦੇ ਸਹਿਯੋਗ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਮੇਸ਼ਾਂ ਲੋੜ ਰਹੇਗੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply