Friday, August 14, 2026

6 ਜੂਨ ਨੂੰ ਹੁੱਲੜਬਾਜੀ ਕਰਨ ਵਾਲਿਆਂ ਨਾਲ ਸ਼੍ਰੋਮਣੀ ਅਕਾਲੀ ਦਲ (ਅ) ਦਾ ਕੋਈ ਸਬੰਧ ਨਹੀ- ਮਾਨ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 6 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਹੋਈ ਹੁੱਲੜਬਾਜੀ simranjit-maanਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਨੂੰ ਉਹ ਭਲੀਭਾਂਤ ਜਾਣਦੇ ਹਨ ਤੇ ਹੁੱਲੜਬਾਜੀ ਕਰਨ ਵਾਲਿਆਂ ਨਾਲ ਉਹਨਾਂ ਦੀ ਪਾਰਟੀ ਦਾ ਕੋਈ ਸਬੰਧ ਨਹੀ ਹੈ।
ਜਾਰੀ ਇੱਕ ਬਿਆਨ ਰਾਹੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ ਨੇ ਦੱਸਿਆ ਕਿ ਮਾਨ ਨੇ ਉਹਨਾਂ ਕਿਹਾ ਕਿ 6 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਵਿੱਚ ਹਰ ਸਾਲ ਦੀ ਤਰ੍ਹਾ ਘੱਲੂਘਾਰਾ ਦਿਵਸ ਮਨਾਇਆ ਜਾਂਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਕਿਸੇ ਕਿਸਮ ਦੀ ਭੜਕਾਹਟ ਵਿੱਚ ਵਿਸ਼ਵਾਸ਼ ਨਹੀ ਰੱਖਦਾ।ਉਹਨਾਂ ਕਿਹਾ ਕਿ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨਾਲ ਜਿਹੜਾ ਵਾਅਦਾ ਕੀਤਾ ਸੀ ਕਿ ਉਹ ਕਿਸੇ ਕਿਸਮ ਦੀ ਹੁੱਲੜਬਾਜੀ ਨਹੀ ਕਰਨਗੇ ਤੇ ਉਹਨਾਂ ਨੇ ਵਾਅਦੇ ਮੁਤਾਬਕ ਪਹਿਰਾ ਦਿੱਤਾ ਹੈ, ਪਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜੋ ਵਾਅਦਾ ਕੀਤਾ ਸੀ ਕਿ ਉਹ ਕੌਮ ਤੋ ਨਕਾਰੇ ਹੋਏ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲੋ ਕੌਮ ਦੇ ਨਾਮ ਸੰਦੇਸ਼ ਨਹੀ ਪੜਾਉਣਗੇ ਤੇ ਉਹਨਾਂ ਦੀ ਜਗ੍ਹਾ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕੋਲੋ ਪੜਾਉਣਗੇ, ਨਹੀਂ ਨਿਭਾਇਆ ਤੇ ਫਿਰ ਨਕਾਰਿਆ ਕੋਲੋ ਸੰਦੇਸ਼ ਪੜਾਉਣ ਕਾਰਨ ਹੀ ਸੰਗਤਾਂ ਨੇ ਰੌਲਾ ਪਾਇਆ। ਪਰ ਉਹਨਾਂ ਨੇ ਜਿਹੜਾ ਵਾਅਦਾ ਕੀਤਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਅੰਦਰ ਉਹ ਕਿਸੇ ਕਿਸਮ ਦਾ ਵਿਰੋਧ ਨਹੀ ਕਰਨਗੇ ਨੂੰ ਪੂਰਾ ਕੀਤਾ ਹੈ ਅਤੇ ਉਹ ਆਪਣੇ ਸਾਥੀਆਂ ਨਾਲ ਉਸ ਵੇਲੇ ਥੱਲੇ ਆ ਗਏ ਸੀ, ਜਿਥੇ ਸੰਗਤਾਂ ਨੇ ਬਿਨਾਂ ਕਿਸੇ ਰੁਕਾਵਟ ਦੇ ਸ੍ਰੀ ਅਕਾਲ ਤਖਤ ਸਾਹਿਬ ਦੇ ਕੌਮੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੁਆਰਾ ਕੌਮ ਦੇ ਨਾਮ ਸੰਦੇਸ਼ ਜੈਕਾਰਿਆਂ ਦੀ ਗੂੰਜ ਵਿੱਚ ਪੜਿਆ ਜਿਸ ਨੂੰ ਸਮੁੱਚੀ ਕੌਮ ਨੇ ਪ੍ਰਵਾਨ ਕੀਤਾ। ਉਹਨਾਂ ਕਿਹਾ ਕਿ ਉਹ ਵਿਸ਼ਵਾਸ਼ ਦਿਵਾਉਦੇ ਹਨ ਕਿ ਭਵਿੱਖ ਵਿੱਚ ਵੀ ਉਹ 6 ਜੂਨ ਵਾਲੇ ਦਿਨ ਕਿਸੇ ਕਿਸਮ ਦੀ ਹੁੱਲੜਬਾਜੀ ਨਹੀ ਕਰਨਗੇ ਤੇ ਮਰਿਆਦਾ ਦੇ ਵਿੱਚ ਰਹਿ ਕੇ ਹੀ ਘੱਲੂਘਾਰਾ ਦਿਵਸ ਮਨਾਉਦੇ ਹੋਏ ਸਿੱਖ ਕੌਮ ਦੀ ਅਜਾਦੀ ਦੀ ਲੜਾਈ ਲੜਦੇ ਰਹਿਣਗੇ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply