ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਤੇ ਸੀਨੀਅਰ ਅਕਾ
ਲੀ ਆਗੂ ਭਾਈ ਰਾਮ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣੇ ਵਿਰਾਸਤ-ਏ-ਖ਼ਾਲਸਾ ਨੂੰ ਚਿੱਟਾ ਹਾਥੀ ਕਹਿਣ `ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਿੱਖ ਪ੍ਰੰਪਰਾਵਾਂ ਤੇ ਸਿੱਖ ਇਤਿਹਾਸ ਤੋਂ ਅਨਜਾਣ ਹਨ।ਜਿੰਨਾਂ ਨੇ ਖ਼ਾਲਸਾ ਵਿਰਾਸਤ ਨੂੰ ਬਿਨਾਂ ਦੇਖੇ ਘਟੀਆ ਬਿਆਨ ਦੇ ਕੇ ਕਰੋੜਾਂ ਸਿੱਖਾਂ ਦੇ ਦਿਲਾਂ ਨੂੰ ਡੂੰਘੀ ਪੀੜਾ ਪਹੁੰਚਾਈ ਹੈ।ਉਨਾਂ ਕਿਹਾ ਕਿ ਸਿੱਧੂ ਨੂੰ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਮਹਿਕਮੇ ਦੇ ਅਧਿਕਾਰੀਆਂ ਕੋਲੋਂ ਵਿਰਾਸਤ-ਏ-ਖ਼ਾਲਸਾ ਬਾਰੇ ਜਾਣਕਾਰੀ ਹਾਸਲ ਕਰ ਲੈਣੀ ਚਾਹੀਦੀ ਸੀ।ਭਾਈ ਰਾਮ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਰਾਜ ਦੌਰਾਨ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰ ਤਾਂ ਕੀ ਬਣਾਉਣੀਆਂ ਸਨ।ਕਾਂਗਰਸ ਦੀ ਸਰਕਾਰ ਬਣਦਿਆਂ ਹੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਨਿੱਜੀ ਦਿਲਚਸਪੀ ਨਾਲ ਹਾਲ ਗੇਟ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤਕ ਬਣਾਏ ਵਿਰਾਸਤੀ ਮਾਰਗ `ਤੇ ਕੇਵਲ ਤੇ ਕੇਵਲ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਹੀ ਲਗਾਈਆਂ ਗਈਆਂ ਸਕਰੀਨਾਂ ‘ਤੇ ਗੁਰਬਾਣੀ ਦੀ ਥਾਂ ਨਿੱਜੀ ਇਸ਼ਤਿਹਾਰਬਾਜ਼ੀ ਦੇ ਘਟੀਆ ਦ੍ਰਿਸ਼ ਵਿਖਾਏ ਜਾ ਰਹੇ ਹਨ, ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੇ ਮਨਾਂ ਨੂੰ ਠੇਸ ਪਹੁੰਚਾਉਂਦੇ ਹਨ ਇਸ ਲਈ ਸਰਕਾਰ ਅਜਿਹੀ ਘਟੀਆ ਇਸ਼ਤਿਹਾਰਬਾਣੀ ਤੁਰੰਤ ਬੰਦ ਕਰਕੇ ਗੁਰਬਾਣੀ ਤੇ ਸਿੱਖ ਇਤਿਹਾਸ ਦਿਖਾਉਣਾ ਸ਼ੁਰੂ ਕਰੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media