Thursday, March 19, 2026

ਬਰਤਾਨੀਆਂ ’ਚ ਸਿੱਖ ਬੱਚਿਆਂ ਨੂੰ ਕਿਰਪਾਨ ਪਾ ਕੇ ਪਾਰਕ ਜਾਣ ਤੋਂ ਰੋਕਣਾ ਮੰਦਭਾਗਾ- ਪ੍ਰੋ. ਬਡੂੰਗਰ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਰਤਾਨੀਆਂ ਵਿਚ ਅੰਮ੍ਰਿਤਧਾਰੀ ਸਿੱਖ ਬੱਚਿਆਂ ਨੂੰ Kirpal Badungerਕਿਰਪਾਨ ਪਾ ਕੇ ਥੀਮ ਪਾਰਕ ਵਿਚ ਦਾਖ਼ਲ ਹੋਣ ਤੋਂ ਰੋਕਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਅੰਮ੍ਰਿਤਧਾਰੀ ਸਿੱਖ ਪਰਿਵਾਰਾਂ ਨੂੰ ਧਾਰਮਿਕ ਚਿੰਨ੍ਹ ਉਤਾਰਨ ਲਈ ਮਜ਼ਬੂਰ ਕਰਨਾ ਮੰਦਭਾਗਾ ਹੈ।ਉਨਾਂ ਕਿਹਾ ਕਿ ਇਹ ਮਾਮਲਾ ਸਟੈਫ਼ੋਰਡਸ਼ਾਇਰ ਸਥਿਤ ਡ੍ਰੇਟਨ ਮੇਨਰ ਥੀਮ ਪਾਰਕ ਵਿਚ ਉਸ ਸਮੇਂ ਸਾਹਮਣੇ ਆਇਆ ਜਿਥੇ ਇਸ ਪਾਰਕ ਵਿਚ ਲੋਕ ਸੈਰ-ਸਪਾਟੇ ਲਈ ਆਉਂਦੇ ਹਨ, ਉਥੇ ਸਿੱਖ ਬੱਚਿਆਂ ਨੂੰ ਥੀਮ ਪਾਰਕ ਦੇ ਪ੍ਰਬੰਧਕਾਂ ਵੱਲੋ ਕਿਰਪਾਨ ਉਤਾਰ ਕੇ ਪਾਰਕ ਵਿਚ ਦਾਖ਼ਲ ਹੋਣ ਲਈ ਕਿਹਾ ਜਾਣਾ ਪਾਰਕ ਦੇ ਪ੍ਰਬੰਧਕਾਂ ਲਈ ਬਹੁਤ ਮਾੜੀ ਗੱਲ ਹੈ।
ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਿੱਖਾਂ ਨੂੰ ਅੰਮ੍ਰਿਤ ਦੀ ਦਾਤ ਬਖਸ਼ ਕੇ ਖਾਲਸਾ ਪੰਥ ਦੀ ਸਥਾਪਨਾ ਕਰ ਕੇ ਅੰਮ੍ਰਿਤਧਾਰੀ ਸਿੱਖਾਂ ਨੂੰ ਰਹਿਤ ਵਜੋਂ ਪੰਜ ਕਕਾਰ ਕਛਹਿਰਾ, ਕੰਘਾ, ਕੜ੍ਹਾ, ਕ੍ਰਿਪਾਨ ਤੇ ਕੇਸਾਂ ਦੇ ਧਾਰਨੀ ਬਣਾਇਆ। ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ ਲਈ ਕਕਾਰ ਸਰੀਰ ਦੇ ਇਕ ਅੰਗ ਵਾਂਗ ਹੁੰਦੇ ਹਨ ਜਿਨ੍ਹਾਂ ਨੂੰ ਵੱਖ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਪਾਰਕ ਅੰਦਰ ਦਾਖ਼ਲ ਹੋਣ ਤੋਂ ਰੋਕੇ ਜਾਣ ਵਾਲਾ ਅੰਮ੍ਰਿਤਧਾਰੀ ਪਰਿਵਾਰ ਦਾ ਮੁੱਖੀ ਅਧਿਆਪਕ ਹੈ, ਜਿਸ ਨੂੰ ਆਪਣੇ ਬੇਟੇ ਦਾ ਜਨਮ ਦਿਨ ਮਨਾਉਣ ਲਈ ਪਾਰਕ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਇਸ ਕਰਕੇ ਨਹੀਂ ਦਿੱਤੀ ਗਈ ਕਿ ਉਨ੍ਹਾਂ ਨੇ ਪਾਰਕ ਪ੍ਰਬੰਧਕਾਂ ਦੇ ਕਹਿਣਾ ’ਤੇ ਕਿਰਪਾਨ ਨਹੀਂ ਉਤਾਰੀ। ਉਨ੍ਹਾਂ ਕਿਹਾ ਕਿ ਬਰਤਾਨੀਆਂ ਦੀ ਸੰਸਦ ਵਿਚ ਅੰਮ੍ਰਿਤਧਾਰੀ ਸਿੱਖਾਂ ਨੂੰ ਜਾਣ ਦੀ ਇਜਾਜ਼ਤ ਹੈ ਤਾਂ ਇਕ ਥੀਮ ਪਾਰਕ ਦੇ ਪ੍ਰਬੰਧਕ ਸੁਰੱਖਿਆ ਇਸ ਉਪਰ ਪਾਬੰਦੀ ਕਿਵੇਂ ਲਾ ਸਕਦੇ ਹਨ।ਪ੍ਰਧਾਨ ਬਡੂੰਗਰ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਭਾਰਤ ਸਥਿਤ ਬ੍ਰਿਟਿਸ਼ ਦੇ ਹਾਈ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਵਿਦੇਸ਼ਾਂ ਵਿਚ ਵੱਸਦੇ ਅੰਮ੍ਰਿਤਧਾਰੀ ਸਿੱਖ ਪਰਿਵਾਰਾਂ ਨੂੰ ਧਾਰਮਿਕ ਚਿੰਨ ਉਤਾਰਨ ਬਾਰੇ ਮਜਬੂਰ ਨਾ ਕੀਤਾ ਜਾਵੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply