Thursday, March 19, 2026

ਤਨਮਨਜੀਤ ਸਿੰਘ ਢੇਸੀ ਨੂੰ ਪਹਿਲੇ ਸਿੱਖ ਸੰਸਦ ਮੈਂਬਰ ਬਣਨ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਪਹਿਲੀ ਵਾਰ Tanman S Dhesiਦਸਤਾਰਧਾਰੀ ਗੁਰਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੇ ਚੁਣੇ ਜਾਣ ’ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਂਦਿਆਂ ਕਿਹਾ ਕਿ ਦੁਨੀਆਂ ’ਚ ਵੱਸਦੇ ਸਿੱਖਾਂ ਦਾ ਇਕ ਵਾਰ ਫਿਰ ਸਿਰ ਫ਼ਖ਼ਰ ਨਾਲ ਉੱਚਾ ਹੋਇਆ ਹੈ, ਜੋ ਕਿ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ। ਜਾਰੀ ਪ੍ਰੈਸ ਬਿਆਨ ਰਾਹੀਂ ਪ੍ਰੋ. ਬਡੂੰਗਰ ਨੇ ਕਿਹਾ ਕਿ ਪਹਿਲੀ ਵਾਰ ਤਨਮਨਜੀਤ ਸਿੰਘ ਢੇਸੀ ਦੀ ਯੂ.ਕੇ ਸੰਸਦੀ ਚੋਣਾਂ ’ਚ ਜਿੱਤ ਨਾਲ ਸਿੱਖਾਂ ਦੀ ਪਹਿਚਾਣ ਪੂਰੇ ਵਿਸ਼ਵ ਭਰ ਵਿਚ ਹੋਰ ਵਧੀ ਹੈ। ਉਨ੍ਹਾਂ ਤਨਮਨਜੀਤ ਸਿੰਘ ਢੇਸੀ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਿਆਂ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਭਰਪੂਰ ਕੋਸ਼ਿਸ਼ਾਂ ਦੀ ਆਸ ਪ੍ਰਗਟਾਈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply