ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ
ਵਿਰਾਸਤੀ ਮਾਰਗ ’ਤੇ ਲਗਾਈਆਂ ਸਕਰੀਨਾਂ ਉਪਰ ਗੁਰਬਾਣੀ ਕੀਰਤਨ ਦਾ ਪ੍ਰਸਾਰ ਬੰਦ ਕਰਕੇ ਦਿੱਤੀ ਜਾ ਰਹੀ ਇਸ਼ਤਿਹਾਰਬਾਜ਼ੀ ਨੂੰ ਬੰਦ ਕਰਵਾਉਣ ਅਤੇ ਮੁੜ ਗੁਰਬਾਣੀ ਕੀਰਤਨ ਦਾ ਪ੍ਰਸਾਰ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਬੰਧਤ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲਿਖੇ ਪੱਤਰ ’ਚ ਉਨ੍ਹਾਂ ਮੰਗ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਪੁਰਾਣੇ ਰਸਤੇ `ਤੇ ਗੁਰਬਾਣੀ ਕੀਰਤਨ ਦੇ ਪ੍ਰਸਾਰ ਲਈ ਤਿੰਨ ਸਕਰੀਨਾਂ ਲਗਾਈਆਂ ਗਈਆਂ ਸਨ, ਪਰ ਅੱਜਕਲ੍ਹ ਉਨ੍ਹਾਂ ਸਕਰੀਨਾਂ ਉਪਰ ਗੁਰਬਾਣੀ ਕੀਰਤਨ ਦਾ ਪ੍ਰਸਾਰ ਬੰਦ ਕਰਕੇ ਨਿੱਜੀ ਇਸ਼ਤਿਹਾਰਬਾਜ਼ੀ, ਜਿਸ ਵਿਚ ਸ਼ਰਾਬ, ਤੰਬਾਕੂ ਆਦਿ ਦੀਆਂ ਮਸ਼ਹੂਰੀਆਂ ਚੱਲ ਰਹੀਆਂ ਹਨ।ਉਨ੍ਹਾਂ ਮੌਜੂਦਾ ਸਰਕਾਰ ਤੋਂ ਮੰਗ ਕੀਤੀ ਕਿ ਸਕਰੀਨਾਂ ਉਪਰ ਚੱਲ ਰਹੀ ਭੱਦੀ ਇਸ਼ਤਿਹਾਰਬਾਜ਼ੀ ਬੰਦ ਕਰਕੇ ਸਕਰੀਨਾਂ ਉਪਰ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਚਲਾਇਆ ਜਾਵੇ।ਪ੍ਰੋ. ਬਡੂੰਗਰ ਨੇ ਮੌਜੂਦਾ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਪੁਰਾਣੇ ਇਤਿਹਾਸਕ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਦੀ ਚਾਰ-ਦਵਾਰੀ ਦੇ ਅੰਦਰ ਚੱਲ ਰਹੀਆਂ ਮੀਟ, ਸ਼ਰਾਬ, ਸਿਗਰੇਟ, ਤੰਬਾਕੂ ਆਦਿ ਦੀਆਂ ਦੁਕਾਨਾਂ ਸ਼ਹਿਰ ਵਿਚੋਂ ਬਾਹਰ ਕੱਢੀਆ ਜਾਣ, ਜਿਸ ਸਬੰਧੀ ਉਨ੍ਹਾਂ ਵੱਲੋਂ ਪਹਿਲਾ ਵੀ ਪੰਜਾਬ ਸਰਕਾਰ ਨੂੰ ਪੱਤਰ ਭੇਜਿਆ ਗਿਆ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media