ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਬੀ ਕੌਲਾਂ ਸੁਸਾਇਟੀ ਤੇ ਸਮੂੰਹ ਬੀਬੀਆਂ ਦੇ ਜੱਥਿਆਂ ਵੱਲੋਂ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਨਾਲ ਸਾਹਿਬ ਸ੍ਰੀ ਗੁਰੂ ਅਰਜਨ ਦੇਵ
ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਦਿਨ ਦੇ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦੇ 40 ਦਿਨ ਦੇ ਜਪ-ਤੱਪ ਸਮਾਗਮਾਂ ਦੀਆਂ ਲਾਈਆਂ ਗਈਆਂ ਹਾਜ਼ਰੀਆਂ ਦਾ ਸ਼ੁਕਰਾਨਾ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਕਰਵਾਇਆ ਗਿਆ।
ਬੀਬੀ ਜਸਵਿੰਦਰ ਕੌਰ ਮੈਡਮ ਨੇ ਇਸ ਸਮੇਂ ਕਿਹਾ ਕਿ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਅਤੇ ਅਸੀਸ ਸਦਕਾ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮੂੰਹ ਬੀਬੀਆਂ ਦੇ ਜੱਥਿਆਂ ਵੱਲੋਂ 40 ਦਿਨਾਂ ਦੇ ਜਪ-ਤਪ ਦੀ ਸਮਾਗਮ ਦੌਰਾਨ ਸੰਗਤਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਖੁੱਲੇ ਪਾਠਾਂ ਅਤੇ ਕੀਰਤਨ ਦੀਆਂ ਹਾਜਰੀਆਂ ਲਾਈਆਂ ਸਨ। ਜਿਸ ਦੇ ਸ਼ੁਕਰਾਨਾ ਸਮਾਗਮ ਦੌਰਾਨ ਵੱਖ ਵੱਖ ਜੱਥਿਆਂ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ ਵੱਲੋਂ ਕਥਾ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੇ ਮਿਸ਼ਨ ਨੂੰ ਸਮਝਣਾ ਵੱਡੀ ਭਗਤੀ ਹੈ, ਜਿਨਾਂ ਬੀਬੀਆਂ ਨੇ 40 ਦਿਨ ਜਪ-ਤਪ ‘ਚ ਹਾਜ਼ਰੀਆਂ ਲਾਈਆਂ, ਉਨਾਂ ਨੂੰ ਟਰੱਸਟ ਵੱਲੋਂ ਭਾਈ ਸਾਹਿਬ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media