ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਤੇ ਘੱਟ ਨੂੰ ਮਿਲਣਗੇ 25 ਹਜ਼ਾਰ
ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਕੱਲ੍ਹ ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਠੱਠਾ (ਤਰਨਤਾਰਨ) ਜਾ ਰਹੇ ਸ਼ਰਧਾਲੂਆਂ ਦਾ ਟਰੱਕ ਹਾਦਸਾਗ੍ਰਸਤ ਹੋ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਫਸੋਸ ਪ੍ਰਗਟ ਕਰਦਿਆਂ ਹਾਦਸੇ ਦੇ ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਅਤੇ ਘੱਟ ਜ਼ਖਮੀਆਂ ਨੂੰ 25 ਹਜ਼ਾਰ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਦੱਸਣਯੋਗ ਹੈ ਕਿ ਗੁਰਦੁਆਰਾ ਸਾਹਿਬ ਜਾ ਰਹੇ ਪਿੰਡ ਜੀਓਬਾਲਾ ਦੇ ਵਸਨੀਕ ਇਨ੍ਹਾਂ ਸ਼ਰਧਾਲੂਆਂ ਦਾ ਟਰੱਕ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਨਾਲ ਲੱਗਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਵਿਚ ਸਵਾਰ ਸ਼ਰਧਾਲੂ ਬੁਰੀ ਤਰ੍ਹਾਂ ਝੁਲਸ ਗਏ ਸਨ। ਦਫਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਹਾਦਸੇ ਦੇ ਪੀੜਤਾਂ ਨਾਲ ਉਨ੍ਹਾਂ ਨੂੰ ਹਮਦਰਦੀ ਹੈ ਅਤੇ ਜੇਕਰ ਉਹ ਚਾਹੁਣ ਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ ਇਲਾਜ ਕਰਵਾ ਸਕਦੇ ਹਨ, ਜੋ ਬਿਲਕੁਲ੍ਹ ਮੁਫਤ ਕੀਤਾ ਜਾਵੇਗਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਭੇਜੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਮੈਨੇਜਰ ਪ੍ਰਤਾਪ ਸਿੰਘ ਨੇ ਅੱਜ ਤਰਨ ਤਾਰਨ ਸਥਿਤ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਪੁੱਜ ਕੇ ਗੰਭੀਰ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media