Thursday, July 23, 2026

ਮੱਟੂ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਦੇ ਚੌਥੀ ਵਾਰ ਪ੍ਰਧਾਨ ਨਿਯੁੱਕਤ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਸੰਧੂ) – ਬੀਤੇ ਡੇਢ ਦਹਾਕੇ ਤੋਂ ਖੇਡ ਖੇਤਰ ਨੂੰ ਉਤਸ਼ਾਹਿਤ ਤੇ ਪ੍ਰਫੁੱਲਤ ਕਰ ਰਹੀ ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਦੇ PPN120620170215 ਵਰ੍ਹੇ ਪੂਰੇ ਹੋਣ `ਤੇ ਕਲੱਬ ਦੇ ਸਰਪ੍ਰਸਤ ਤੇ ਮੁੱਖ ਪਾਸਪੋਰਟ ਅਫਸਰ ਜਲੰਧਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਲੱਬ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੂੰ ਲਗਾਤਾਰ ਚੌਥੀ ਵਾਰ ਪ੍ਰਧਾਨ ਨਿਯੁੱਕਤ ਕੀਤਾ ਹੈ।ਮੱਟੂ ਨੂੰ ਨਿਯੁੱਕਤੀ ਪੱਤਰ ਦਿੰਦਿਆਂ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਗੁਰਿੰਦਰ ਸਿੰਘ ਦੀ ਮੱਟੂ ਦੀ ਖੇਡ ਖੇਤਰ ਨੂੰ ਬਹੁਤ ਵੱਡੀ ਦੇਣ ਹੈ, ਜਿਸ ਨੇ ਇਕ ਗੈਰ ਸਰਕਾਰੀ ਖੇਡ ਸੰਸਥਾ ਬਣਾ ਕੇ ਸਰਕਾਰ ਤੋਂ ਕੋਈ ਵਿੱਤੀ ਸਹਾਇਤਾ ਲਿਆਂ ਬਗੈਰ ਕਈ ਜਿਲ੍ਹਾ, ਸੂਬਾ, ਰਾਸ਼ਟਰੀ ਅਤੇ ਆਲ ਇੰਡੀਆ ਇੰਟਰ-ਯੂਨਿਵਰਸਿਟੀ ਪੱਧਰ ਦੇ ਖਿਡਾਰੀ ਪੈਦਾ ਕੀਤੇ, ਜੋ ਪੰਜਾਬ ਸਰਕਾਰ ਦੇ ਕਈ ਵਿਭਾਗਾਂ ਵਿਚ ਉੱਚ ਅਹੁਦਿਆਂ `ਤੇ ਬਿਰਾਜਮਾਨ ਹਨ।ਉਨ੍ਹਾਂ ਕਿਹਾ ਕਿ ‘ਲਿਮਕਾ ਬੁੱਕ ਆਫ ਰਿਕਾਰਡਜ਼’ ਦੇ ਵਿਚ ਨਾਮ ਦਰਜ ਕਰਵਾ ਕੇ ਮੱਟੂ ਨੇ ਇਕ ਮਿਸਾਲ ਕਾਇਮ ਕੀਤੀ ਹੈ।ਇਸ ਲਈ ਉਸ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਲਗਾਤਾਰ ਚੌਥੀ ਵਾਰ ਉਸ ਦੇ ਕਾਰਜਕਾਲ ਦੇ ਵਿਚ ਵਾਧਾ ਕਰਦਿਆਂ ਬਾਕੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਚੋਣ ਦੇ ਅਧਿਕਾਰ ਮੱਟੂ ਨੂੰ ਦਿੱਤੇ ਗਏ ਹਨ।ਇਸ ਮੋਕੇ ਵਿਕਰਮਜੀਤ ਸਿੰਘ ਵਿੱਕੀ ਭਿੰਡਰ, ਐਡਵੋਕੇਟ ਅਮਨਦੀਪ ਸਿੰਘ, ਪ੍ਰੋ: ਜੀ.ਐਸ ਸੰਧੂ, ਕੋਚ ਬਲਕਾਰ ਸਿੰਘ, ਭੁਪਿੰਦਰ ਮੰਨਣ ਆਦਿ ਹਾਜਰ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply