ਬਠਿੰਡਾ, 12 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ
ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ। ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਬਾਇਓਟੈਕ) ਪਹਿਲਾ, ਤੀਜਾ ਅਤੇ ਪੰਜਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 85% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਬੀ.ਐਸ.ਸੀ (ਬਾਇਓਟੈੱਕ) ਪਹਿਲਾ ਸਮੈਸਟਰ ਦੇ ਨਤੀਜੇ ਵਿੱਚ ਦਵਿੰਦਰ ਸਿੱਧੂ ਨੇ 90.29 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਅਤੇ ਅਮਨਦੀਪ ਕੌਰ ਨੇ 86.29 ਪ੍ਰਤੀਸ਼ਤ ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਪ੍ਰਭਜੋਤ ਕੌਰ ਨੇ 85.1% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਮੁਸਕਾਨ ਚੌਧਰੀ, ਰਮਨਦੀਪ ਕੌਰ ਅਤੇ ਲਵਪ੍ਰੀਤ ਕੌਰ ਨੇ 80% ਤੋਂ ਵਧੇਰੇ ਅੰਕ ਹਾਸਲ ਕੀਤੇ ਹਨ।
ਇਸੇ ਤਰ੍ਹਾਂ ਬੀ.ਐਸ.ਸੀ (ਬਾਇਓਟੈਕ) ਤੀਜਾ ਸਮੈਸਟਰ ਦੇ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ।ਇਸ ਨਤੀਜੇ ਅਨੁਸਾਰ ਵਿਦਿਆਰਥਣ ਵਨੀਤਾ ਨੇ 88.71% ਅੰਕ, ਪੰਕਜ ਗਰਗ ਨੇ 87.53% ਅੰਕ ਅਤੇ ਜੀਵਨਜੋਤ ਅਰੋੜਾ ਨੇ 86.12% ਅੰਕ ਪਾ੍ਰਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੇ 10 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਹਾਸਲ ਕੀਤੇ ਹਨ ਜਿੰਨ੍ਹਾਂ ਵਿੱਚ ਭੁਪਿੰਦਰ ਸਿੰਘ (84.71%), ਅੰਜੂ ਬਾਂਸਲ (84%), ਅਲੀਸ਼ਾ (83.53%), ਕਿਰਨਦੀਪ ਕੌਰ (82.53%), ਨਮਿੰਦਰ ਕੌਰ (82.35%), ਕਮਲਨੈਨ ਕੌਰ (80.71%) ਅਤੇ ਨਵਜੋਤ ਕੌਰ (80.47%) ਆਦਿ ਸ਼ਾਮਲ ਹਨ।ਇਸ ਦੇ ਨਾਲ ਹੀ ਬੀ.ਐਸ.ਸੀ.(ਬਾਇਓਟੈਕ) ਪੰਜਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਗੁਰਅਨਾਇਤ ਕੌਰ ਨੇ 88.44 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਮਾਓਮਿਤਾ ਘੋਸ਼ ਨੇ 86.44 ਪ੍ਰਤੀਸ਼ਤ ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਅਮਨਦੀਪ ਕੌਰ ਅਤੇ ਅਨਾਮਿਕਾ ਸਿੰਗਲਾ ਨੇ 84.44% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਹਨਾਂ ਤੋਂ ਇਲਾਵਾ ਮਨੀਸ਼ਾ ਰਾਣੀ, ਹਰਦੀਪ ਸਿੰਘ ਅਤੇ ਪ੍ਰਿਅੰਕਾ ਰਾਣੀ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਉਹਨਾਂ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media