ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵੱਖ-ਵੱਖ ਹਾਕੀ ਅਕੈਡਮੀਆਂ ਵਿਚ
ਗੁਰਸਿੱਖ ਬੱਚਿਆਂ ਦੀ ਚੋਣ ਲਈ ਟਰਾਇਲ 14 ਜੂਨ ਨੂੰ ਲਏ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਤਿੰਨ ਹਾਕੀ ਅਕੈਡਮੀਆਂ ਫ਼ਰੀਦਕੋਟ ਵਿਖੇ ਅੰਡਰ 14, ਸ੍ਰੀ ਫ਼ਤਹਿਗੜ੍ਹ ਸਾਹਿਬ ਅੰਡਰ 17 ਅਤੇ ਬਾਬਾ ਬਕਾਲਾ ਸਾਹਿਬ ਲਈ ਅੰਡਰ 19 ਵਿਚ ਸਾਬਤ ਸੂਰਤ ਲੜਕਿਆਂ ਦੀ ਚੋਣ 14 ਜੂਨ ਬੁੱਧਵਾਰ ਨੂੰ ਪੀ.ਏ.ਪੀ ਹਾਕੀ ਸਟੇਡੀਅਮ ਜਲੰਧਰ ਵਿਖੇ ਸਵੇਰੇ 8 ਵਜੇ ਟਰਾਇਲ ਲਏ ਜਾਣਗੇ।ਉਨ੍ਹਾਂ ਦੱਸਿਆ ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਅੰਡਰ 14, 17 ਅਤੇ 19 ਕੇਵਲ ਲੜਕੀਆਂ ਦੇ ਹਾਕੀ ਟਰਾਇਲ ਵੀ ਇਸੇ ਦਿਨ ਜਲੰਧਰ ਪੀ.ਏ.ਪੀ ਹਾਕੀ ਸਟੇਡੀਅਮ ਵਿਖੇ ਸਵੇਰੇ 8 ਵਜੇ ਲਏ ਜਾਣਗੇ।ਉਨ੍ਹਾਂ ਕਿਹਾ ਕਿ ਟਰਾਇਲ ਦੇਣ ਆਉਣ ਵਾਲੇ ਬੱਚੇ ਆਪਣੀ ਯੋਗਤਾ ਅਤੇ ਜਨਮ ਤਰੀਕ ਦੇ ਅਸਲ ਸਰਟੀਫਿਕੇਟ ਅਤੇ ਦੋ ਫੋਟੋਆਂ ਲੈ ਕੇ ਆਉਣ।ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਖਿਡਾਰਿਆਂ ਨੂੰ ਮੁਫ਼ਤ ਰਿਹਾਇਸ਼, ਖਾਣਾ, ਪੜ੍ਹਾਈ, ਟਰੇਨਿੰਗ, ਸਪੋਰਟਸ ਕਿੱਟਾਂ ਆਦਿ ਦਿੱਤੀਆਂ ਜਾਣਗੀਆਂ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media