Saturday, June 27, 2026

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇੇ ਵਿਸ਼ੇਸ਼ ਗੁਰਮਤਿ ਜਪ-ਤਪ ਸਮਾਗਮ ਕਰਵਾਏ

ਅੰਮ੍ਰਿਤਸਰ, 12 ਜੂਨ (ਪ੍ਰੀਤਮ ਸਿੰਘ)  ਸ੍ਰੀ ਗੁਰੁ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 7 ਰੋਜ਼ਾ ਸ਼ਾਮ ਦੇ ਵਿਸ਼ੇਸ਼ ਗੁਰਮਤਿ ਜੱਪ-ਤੱਪ ਸਮਾਗਮ ਕਰਵਾਏ ਗਏ।ਮਾਤਾ ਦਇਆ ਕੋਰ ਸ੍ਰੀ PPN1206201719ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਸਪਾਲ ਨਗਰ, ਸਾਹਿਬਜ਼ਾਦਾ  ਅਜੀਤ ਸਿੰਘ ਸੇਵਾ ਸੁਸਾਇਟੀ ਗੁਰਨਾਮ ਨਗਰ, ਚੜ੍ਹਦੀ ਕਲਾਂ ਸੇਵਕ ਜੱਥਾ ਸ਼ਹੀਦ ਉਧਮ ਸਿੰਘ ਨਗਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸਸਾਇਟੀ ਈਸ਼ਵਰ ਨਗਰ ਦੇ ਸਹਿਯੋਗ ਨਾਲ ਇਹ 7 ਰੋਜ਼ਾ ਗੁਰਮਤਿ ਸਮਾਗਮ ਸ਼ਹਿਰ ਦੇ ਵੱਖ-ਵੱਖ ਅਸਥਾਨਾਂ ਤੇ ਕਰਵਾਏ ਗਏ, ਜਦਕਿ ਮੁੱਖ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਅਯੋਜਿਤ ਕੀਤਾ ਗਿਆ।
ਸਮਾਗਮ ਦੌਰਾਨ ਵੱਖ ਵੱਖ ਸ਼ਬਦੀ ਜੱਥਿਆਂ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਗੁਰਇਕਬਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਇਤਿਹਾਸ ਸਰਵਣ ਕਰਵਾਉਂਦਿਆਂ ਕਿਹਾ ਕਿ ਛਬੀਲਾਂ ਅਤੇ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕਰਨੀ ਧੰਨ ਹੈ, ਪਰ ਬਾਣੀ ਦੇ ਜਪ-ਤਪ ਕਰਵਾਉਣੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਣਾ ਸਭ ਤੋਂ ਵੱਡਾ ਪੁੰਨ ਹੈ।ਇਸ ਲਈ ਸਭ ਨੂੰ ਵੱਧ ਤੋਂ ਵੱਧ ਬਾਣੀ ਪੜਣੀ ਅਤੇ ਬਾਣੀ ਦਾ ਓਟ ਆਸਰਾ ਲੈਂਦੇ ਹੋਏ ਹਰ ਕੰਮ ਕਰਨਾ ਚਾਹੀਦਾ ਹੈ।ਭਾਈ ਸਾਹਿਬ ਜੀ ਨੇ ਦੱਸਿਆ ਕਿ ਭਾਈ ਤੇਜਪਾਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 7 ਦਿਨਾਂ ਦੇ ਜਪ-ਤਪ ਲੜੀ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੇਅੰਤ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ, ਚੌਪਈ ਸਾਹਿਬ, ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਦੀਆਂ ਹਾਜਰੀਆਂ ਵੀ ਲਗਾਈਆਂ ਗਈਆਂ।ਇਸ ਮੋਕੇ ਸਥਾਨਕ ਸੰਗਤਾਂ ਤੋਂ ਇਲਾਵਾ ਲੁਧਿਆਣਾ, ਜਲੰਧਰ, ਬਟਾਲਾ ਅਤੇ ਦਾਲਮ ਪਿੰਡ ਦੀਆਂ ਸੰਗਤਾਂ ਨੇ ਹਾਜਰੀਆਂ ਭਰੀਆਂ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply