Saturday, June 27, 2026

ਨਿਰਧਾਰਤ ਸਮੇਂ `ਚ ਘਰ ਪਖਾਨਾ ਨਾ ਬਣਾਇਆ ਤਾਂ ਸਰਕਾਰ ਵੱਲੋਂ ਦਿੱਤੀ ਰਾਸ਼ੀ ਲਈ ਜਾਵੇਗੀ ਵਾਪਿਸ – ਡੀ.ਸੀ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਲੀਕੇ ਜਾਣਗੇ ਜਾਗਰੂਕਤਾ ਪ੍ਰੋਗਰਾਮ
ਪਠਾਨਕੋਟ, 13 ਜੂਨ (ਪੰਜਾਬ ਪੋਸਟ ਬਿਊਰੋ) – ਪਿੰਡਾਂ ਦੇ ਲੋਕਾਂ ਨੂੰ ਖੁਲੇ ਵਿੱਚ ਪਖਾਨੇ ਜਾਣ ਤੋਂ ਮੁਕਤ ਕਰਨ ਦੇ ਉਦੇਸ ਨਾਲ ਜੋ ਪ੍ਰੋਜੈਕਟ ਸਰਕਾਰ ਵੱਲੋਂ ਜਿਲਾ ਪਠਾਨਕੋਟ ਵਿਖੇ ਚਲਾਇਆ ਜਾ PPN1306201707ਰਿਹਾ ਹੈ ਇਸ ਅਧੀਨ ਜਿਨਾਂ ਲਾਭਪਾਤਰੀਆਂ ਨੂੰ ਪਖਾਨੇ ਬਣਾਉਂਣ ਲਈ ਸਰਕਾਰ ਵੱਲੋਂ ਰਾਸ਼ੀ ਤਾਂ ਦਿੱਤੀ ਗਈ ਹੈ, ਪਰ ਉਨਾਂ ਨੇ ਅੱਜ ਤੱਕ ਆਪਣੇ ਘਰਾਂ ਵਿੱਚ ਪਖਾਨਿਆਂ ਦਾ ਨਿਰਮਾਣ ਨਹੀਂ ਕਰਵਾਇਆ ਉਹ ਜਲਦੀ ਹੀ ਆਪਣੇ ਘਰਾਂ ਵਿੱਚ ਪਖਾਨਿਆਂ ਦਾ ਨਿਰਮਾਣ ਕਰਵਾਉਂਣ ਨਹੀਂ ਤਾਂ ਉਨਾਂ ਤੋਂ ਪਖਾਨੇ ਬਣਾਉਂਣ ਦੀ ਰਾਸ਼ੀ ਵਾਪਿਸ ਲੈ ਲਈ ਜਾਵੇਗੀ ਅਤੇ ਉਸ ਲਾਭਪਾਤਰੀ ਨੂੰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਸਕੀਮਾਂ ਦਾ ਲਾਭ ਵੀ ਨਹੀਂ ਮਿਲ ਸਕੇਗਾ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਆਯੋਜਿਤ ਕੀਤੀ ਮੀਟਿੰਗ ਦੋਰਾਨ ਕੀਤਾ।
ਸੰਬੋਧਨ ਦੇ ਦੋਰਾਨ ਸ੍ਰ੍ਰੀਮਤੀ ਨੀਲਿਮਾ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਪਰੋਕਤ ਸਕੀਮਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹਨ ਇਨਾਂ ਦਾ ਸਿੱਧੇ ਰੂਪ ਵਿੱਚ ਲਾਭ ਜਰੂਰਤਮੰਦ ਲੋਕਾਂ ਤੱਕ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਕੰਮ ਲਈ ਦਫਤਰ ਵਿੱਚ ਆਉਂਦਾ ਹੈ ਤਾਂ ਉਸ ਦੀ ਸਮੱਸਿਆ ਨੂੰ ਧਿਆਨ ਨਾਲ ਸੁਣਿਆ ਜਾਵੇ ਅਤੇ ਉਸ ਦਾ ਹੱਲ ਕੀਤਾ ਜਾਵੇ।ਉਨਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਜਿਵੈ ਆਟਾ ਦਾਲ ਯੋਜਨਾਂ, ਵੱਖ ਵੱਖ ਪੈਂਨਸ਼ਨ ਸਕੀਮਾਂ ਦੇ ਲਾਭਪਾਤਰੀ ਅਤੇ ਹੋਰ ਸਕੀਮਾਂ ਦੇ ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਹੀ ਲੋਕਾਂ ਤੱਕ ਪਹੁੰਚ ਰਿਹਾ ਹੈ ਇਸ ਦੀ ਪੁਸ਼ਟੀ ਕਰਨ ਲਈ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਡੋਰ ਟੂ ਡੋਰ ਦੋਬਾਰਾ ਜਾਂਚ ਪੜਤਾਲ ਕੀਤੀ ਜਾਵੇਗੀ ਤਾਂ ਜੋ ਜਰੂਰਤਮੰਦ ਅਤੇ ਗਰੀਬ ਲੋਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੂਰੀ ਤਰਾਂ ਉਠਾ ਸਕਣ।
ਉਨਾਂ ਕਿਹਾ ਕਿ ਹਰੇਕ ਵਿਭਾਗ ਵਿੱਚ ਆਉਂਣ ਵਾਲੇ ਲੋਕਾਂ ਦੇ ਲਈ ਬੈਠਣ ਦੀ ਵਿਵਸਥਾ ਪੂਰਨ ਰੂਪ ਵਿੱਚ ਕੀਤੀ ਜਾਵੇ।ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕ ਕੀਤਾ ਜਾਵੇ ਜਿਸ ਅਧੀਨ ਨਹਿਰੂ ਯੂਵਾ ਕੇਂਦਰ ਅਤੇ ਸਪੋਰਟਸ ਵਿਭਾਗ ਨਾਲ ਤਾਲਮੇਲ ਕਰਕੇ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਜਾਵੇ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਡਾ. ਨਰੇਸ਼ ਕਾਂਸਰਾ ਸਿਵਲ ਸਰਜਨ ਪਠਾਨਕੋਟ, ਸੁਖਵਿੰਦਰ ਸਿੰਘ ਜਿਲਾ ਭਲਾਈ ਅਫਸ਼ਰ, ਡਾ. ਹਰਿੰਦਰ ਸਿੰਘ ਖੇਤੀਬਾੜੀ ਅਫਸ਼ਰ ਅਤੇ ਹੋਰ  ਵੱਖ-ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply