ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਸੰਧੂ) – ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਐਸਸੀ/ਐਸਟੀ ਸੈਲ ਦੇ ਸੁਬਾਈ ਅਹੁਦੇਦਾਰ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਸਾਬੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਣਸੂਚਿਤ ਜਾਤੀ ਵਰਗ ਤੇ ਗਰੀਬੀ ਰੇਖਾ ਤੋਂ ਹੇਠਾਂ ਗੁਜਰ ਬਸਰ ਕਰਨ ਵਾਲੇ ਪਰਿਵਾਰਾਂ ਦਾ ਜਿੰਨਾ ਭਲਾ ਕਲਿਆਣਕਾਰੀ ਯੋਜਨਾਵਾਂ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕਰ ਸਕਦੀ ਹੈ, ਉਨ੍ਹਾਂ ਹੋਰ ਕੋਈ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੋਰ `ਤੇ ਦਿਹਾਤੀ ਖੇਤਰਾਂ ਦਾ ਦੋਰਾ ਕੀਤਾ ਹੈ।ਜਿਸ ਦੋਰਾਨ ਇਕ ਗੱਲ ਸਾਫ ਤੋਰ `ਤੇ ਉਭਰ ਕੇ ਸਾਮਹਣੇ ਆਈ ਹੈ, ਕਿ ਜਿੰਨੇ ਧੱਕੇ ਐਸਸੀ/ਐਸਟੀ ਵਰਗ ਦੇ ਨਾਂਲ ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨਕਾਲ ਦੋਰਾਨ ਹੋਏ ਹਨ, ਉਨੇ ਦੇਸ਼ ਦੀ ਅਜਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਦੇ ਸ਼ਾਸਨ ਕਾਲ ਦੋਰਾਨ ਨਹੀਂ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਲੋਕਾਂ ਦੀ ਆਪਣੀ ਸਥਿਰ ਸਰਕਾਰ ਆ ਚੁੱਕੀ ਹੈ, ਜੋ ਸਹੀ ਅਰਥਾਂ ਵਿਚ ਲੋਕ ਸੇਵਾ ਨੂੰ ਸਮਰਪਿਤ ਰਹੇਗੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media