ਬਠਿੰਡਾ, 14 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ
ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ 14ਜੂਨ ਨੂੰ ਕੇਂਦਰੀ ਜੇਲ੍ਹ ਵਿਚ ਇਕ ਕੈਂਪ ਕੋਰਟ ਦਾ ਆਯੋਜਿਨ ਕੀਤਾ ਗਿਆ।ਜਿਸ ਵਿਚ ਮੋਕੇ ਤੇ ਹੀ 10 ਕੈਦੀਆਂ ਨੂੰ ਉਨ੍ਹਾਂ ਦੇ ਚਾਲ ਚੱਲਣ ਵੇਖ ਕੇ ਰਿਹਾਅ ਕੀਤਾ ਗਿਆ। ਇਸ ਮੌਕੇ ਤੇ ਜੋਗਾ ਸਿੰਘ,ਜੇਲ੍ਹ ਸੁਪਰਡੈਂਟ ਅਤੇ ਹਰਵਿੰਦਰ ਸਿੰਘ ਗਿੱਲ, ਸਰਕਾਰੀ ਵਕੀਲ ਮੌਕੇ `ਤੇ ਹਾਜ਼ਿਰ ਸਨ।ਇਸ ਤੋਂ ਅੱਗੇ ਡਾ. ਮਨਦੀਪ ਮਿੱਤਲ,ਸੀ.ਜੇ.ਐਮ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਦੱਸਿਆ ਕਿ 08ਜੁਲਾਈ ਨੂੰ ਜਿਲ੍ਹਾ ਕਚਹਿਰੀ ਬਠਿੰਡਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿਚ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਪ੍ਰਕਾਰ ਦੇ ਕੇਸਾਂ ਦੇ ਨਿਪਟਾਰਾ ਕੀਤੇ ਜਾਣ ਦੇ ਉਪਰਾਲੇ ਕੀਤੇ ਜਾਣਗੇ।ਇਸ ਨਾਲ ਲੋਕਾਂ ਦਾ ਪੈਸਾ ਅਤੇ ਟਾਈਮ ਦੀ ਬੱਚਤ ਹੁੰਦੀ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media