ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਵਿੱਚ ਪਰਵਾਸੀ ਵਿਆਹਾਂ ਨੂੰ ਲੈ ਕੇ ਪੇਸ਼ ਆਉਂਦੀਆਂ ਸਮੱਸਿਆਵਾਂ ਦੇ ਹੱਲ ਖੋਜਣ ਅਤੇ ਇਨ੍ਹਾਂ ਵਿੱਚ ਸੁਧਾਰ ਲਿਆਉਣ ਦੀ ਆਸ ਵਿੱਚ ਰਾਸ਼ਟਰੀ ਮਹਿਲਾ ਕਮਿਸ਼ਨ ਨਵੀਂ ਦਿੱਲੀ ਵੱਲੋਂ ਪਰਵਾਸੀ ਵਿਆਹਾਂ ਉੱਤੇ ਵਿਸੇਸ਼ ਸੈਮੀਨਾਰ ਪੰਜਾਬ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ 16 ਜੂਨ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ।ਉਕਤ ਜਾਣਕਾਰੀ ਦਿੰਦੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਉਕਤ ਖੇਤਰੀ ਸੈਮੀਨਾਰ ਖਾਲਸਾ ਕਾਲਜ਼ ਵਿਖੇ ਸਵੇਰੇ 9:30 ਤੋਂ ਸ਼ੁਰੂ ਹੋਵੇਗਾ।ਉਨ੍ਹਾਂ ਦੱਸਿਆ ਕਿ ਸੈਮੀਨਾਰ ਵਿਚ ਸ੍ਰੀਮਤੀ ਰੇਖਾ ਸ਼ਰਮਾ ਮੈਂਬਰ ਰਾਸ਼ਟਰੀ ਮਹਿਲਾ ਕਮਿਸ਼ਨ ਅਤੇ 8 ਹੋਰ ਰਾਜਾਂ ਦੇ ਚੇਅਰਪਰਸਨ, ਮੈਂਬਰ ਸਕੱਤਰ ਅਤੇ ਮੈਂਬਰ ਭਾਗ ਲੈ ਰਹੇ ਹਨ।ਇਨ੍ਹਾਂ ਤੋਂ ਇਲਾਵਾ ਕਾਨੂੰਨੀ ਮਾਹਿਰ, ਇੰਚਾਰਜ ਐਨ ਆਰ ਆਈ ਵਿੰਗ, ਵੂਮਨ ਸੈਲ, ਜਿਲ੍ਹਾ ਦੇ ਸੀਨੀਅਰ ਪੁਲਿਸ ਅਧਿਕਾਰੀ, ਜਿਲ੍ਹਾ ਪ੍ਰੋਗਰਾਮ ਅਫ਼ਸਰ, ਪ੍ਰੋਟੈਕਸ਼ਨ ਅਫ਼ਸਰ-ਕਮ-ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀ ਅਤੇ ਹੋਰ ਪਦਵੰਤੇ ਭਾਗ ਲੈਣਗੇ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media