Wednesday, July 22, 2026

ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਸਮਰ ਕੈਂਪ ਦਾ ਆਯੋਜਨ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਦੀ PPN1406201723ਪ੍ਰਧਾਨਗੀ ਵਿੱਚ ਅਯੌਜਿਤ ਇਸ ਕੈਂਪ ਦੌਰਾਨ ਅੰਗਰੇਜੀ, ਖੇਡਾਂ ਅਤੇ ਮਿਉਜਿਕ ਦੀਆਂ ਕਲਾਸਾਂ ਲਗਾਈਆਂ ਗਈਆਂ।ਜਿਸ ਵਿੱਚ ਬੱਚਿਆਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ।ਅੰਗਰੇਜੀ ਦੀਆਂ ਕਲਾਸਾਂ ਦੇ ਬੱਚਿਆਂ ਦੀ ਅੰਗਰੇਜੀ ਤੇ ਪਕੜ ਮਜਬੂਤ ਕਰਨ, ਉਹਨਾਂ ਦਾ ਉਚਾਰਨ ਸ਼ੁਧ ਕਰਨ ਅਤੇ ਲਿਖਣ ਕੌਸ਼ਲ ਦਾ ਵਿਕਾਸ ਕਰਨ ‘ਤੇ ਵਿਸ਼ੇਸ਼ ਜੋਰ ਦਿੱਤਾ ਗਿਆ।ਬੱਚਿਆਂ ਵਿੱਚ ਸੰਗੀਤ ਅਤੇ ਆਰਟ ਦੀ ਰੁਚੀ ਪੈਦਾ ਕਰਨ ਲਈ ਸੰਗੀਤ ਅਤੇ ਆਰਟ ਦੀਆਂ ਕਲਾਸਾ ਦਾ ਵਿਸ਼ੇਸ਼ ਯੋਗਦਾਨ ਰਿਹਾ।ਬੱਚਿਆਂ ਨੂੰ ਸਰੀਰਕ ਰੂਪ ਵਿੱਚ ਤੰਦਰੁਸਤ ਰੱਖਣ ਦੇ ਉਦੇਸ਼ ਦੀ ਪੂਰਤੀ ਲਈ ਖੇਡਾਂ ਕਰਵਾਈਆਂ ਗਈਆਂ।ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਇਸ ਤਰਾਂ ਦੇ ਕੈਂਪ ਲਗਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਹਰ ਪੱਖੋਂ ਟਰੇਂਡ ਕਰਨਾ ਹੈ।ਉਨਾਂ ਕਿਹਾ ਕਿ ਇਸ ਤਰਾਂ ਦੇ ਕੈਂਪ ਵਿੱਚ ਹੀ ਬੱਚੇ ਆਪਣੇ ਅੰਦਰ ਲੁੱਕੀ ਪ੍ਰਤਿਭਾ ਨੂੰ ਉਜਾਗਰ ਕਰ ਸਕਦੇ ਹਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply