Wednesday, October 7, 2026

ਕੈਪਟਨ ਨੇ ਅੰਮ੍ਰਿਤਸਰ ਦੇ 10 ਸ਼ਰਧਾਲੂਆਂ ਦੇ ਹਾਦਸੇ ’ਚ ਮਾਰੇ ਜਾਣ ’ਤੇ ਡੂੰਘੇ ਦੁੱਖ ਪ੍ਰਗਟਾਇਆ

ਘਟਨਾ ਵਾਲੇ ਸਥਾਨ ’ਤੇ ਪਹੁੰਚਣ ਲਈ ਟੀਮ ਨੂੰ ਦਿੱਤੇ ਨਿਰਦੇਸ਼
ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਏ ਇੱਕ ਦਰਦਨਾਕ ਹਾਦਸੇ ਵਿੱਚ ਅੰਮਿ੍ਰਤਸਰ ਦੇ 10 ਧਾਰਮਿਕ Captain Amrinderਯਾਤਰੀਆਂ ਦੇ ਮਾਰੇ ਜਾਣ ਅਤੇ 45 ਹੋਰਾਂ ਦੇ ਜ਼ਖਮੀ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲੇ ਦੇ ਢਲਿਆਰਾ ਨੇੜੇ ਉਸ ਵੇਲੇ ਵਾਪਰਿਆ ਜਦੋਂ ਇਨਾਂ ਸ਼ਰਧਾਲੂਆਂ ਨੂੰ ਲਿਜਾ ਰਹੀ ਇੱਕ ਨਿੱਜੀ ਬੱਸ ਤਿੱਖੇ ਮੋੜ ’ਤੇ ਇੱਕ ਡੂੰਘੀ ਖੱਡ ਵਿੱਚ ਜਾ ਡਿੱਗ। ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਇੱਕ ਤਹਿਸੀਲਦਾਰ, ਸਹਾਇਕ ਸਿਵਲ ਸਰਜਨ ਅਤੇ ਕੁੱਝ ਪੁਲਿਸ ਮੁਲਾਜ਼ਮਾਂ `ਤੇ ਅਧਾਰਿਤ ਇੱਕ ਟੀਮ ਨਾਲ ਘਟਨਾ ਵਾਲੇ ਸਥਾਨ ’ਤੇ ਪਹੁੰਚ ਗਏ ਹਨ ਤਾਂ ਜੋ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦੇ ਨਾਲ-ਨਾਲ ਜ਼ਖਮੀਆਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ।ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮਿ੍ਰਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਡੇਹਰਾ ਸਬ ਡਵੀਜ਼ਨ ਦੇ ਮੈਜਿਸਟਰੇਟ ਨਾਲ ਲਗਾਤਾਰ ਸੰਪਰਕ ਵਿੱਚ ਹਨ, ਜਿਨਾਂ ਨੂੰ ਰਾਹਤ ਅਤੇ ਬਚਾਊ ਕਾਰਜਾਂ ਦਾ ਸਮੁੱਚਾ ਕੰਮ ਸੌਂਪਿਆ ਗਿਆ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply